Punjab

ਢਾਈ ਸਾਲਾ ਦਿਲਰੋਜ਼ ਨੂੰ ਮਿਲਿਆ ਇਨਸਾਫ਼

ਲਗਭਗ ਢਾਈ ਸਾਲ ਬਾਅਦ ਦਿਲਰੋਜ਼ ਦੇ ਮਾਪਿਆਂ ਨੂੰ ਆਖਿਰਕਾਰ ਅੱਜ ਇਨਸਾਫ ਮਿਲ ਗਿਆ ਹੈ। ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਅੱਜ ਦਿਲਰੋਜ਼ ਦੀ ਕਾਤਲ ਨੀਲਮ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਕੁਝ ਦਿਨ ਪਹਿਲਾਂ ਇਸ ਮਾਮਲੇ ‘ਚ ਦੋਸ਼ ਤੈਅ ਕਰ ਦਿੱਤੇ ਗਏ ਸਨ।

ਔਰਤ ਨੀਲਮ ਨੇ ਪਹਿਲਾਂ ਲੜਕੀ ਦਿਲਰੋਜ਼ ਨੂੰ ਅਗਵਾ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਟੋਆ ਪੁੱਟ ਕੇ ਉਸ ਨੂੰ ਜ਼ਿੰਦਾ ਦੱਬ ਦਿੱਤਾ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਸ਼ੁੱਕਰਵਾਰ ਨੂੰ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੱਤਾ ਸੀ।

ਇਸੇ ਦੌਰਾਨ ਦਿਲਰੋਜ਼ ਦੇ ਪਿਤਾ ਨੇ ਵਕੀਲ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਪੈਰੀ ਹੱਥ ਲਾਏ। ਉਨ੍ਹਾਂ ਨੇ ਕਿਹਾ ਕਿ ਵਕੀਲ ਦੇ ਕਾਰਨ ਅੱਜ ਉਨ੍ਹਾਂ ਦੀ ਮਾਸੂਮ ਬੇਟੀ ਨੂੰ ਇਨਸਾਫ਼ ਮਿਲਿਆ ਹੈ। ਦਿਲਰੋਜ਼ ਦੀ ਮਾਤਾਂ ਨੇ ਕਿਹਾ ਕਿ ਮੇਰੇ ਨਾਲ ਅੱਜ ਦਿਲਰੋਜ਼ ਨਹੀਂ ਪਰ ਮੈਂ ਉਸ ਦੇ ਕਾਤਲ ਨੂੰ ਸਜ਼ਾ ਸੁਣਾ ਦਿਵਾ ਦਿੱਤੀ।

ਨੀਲਮ ਨੇ 28 ਨਵੰਬਰ 2021 ਨੂੰ ਸ਼ਿਮਲਾਪੁਰੀ ਇਲਾਕੇ ਤੋਂ ਦਿਲਰੋਜ਼ ਲੜਕੀ ਨੂੰ ਸਕੂਟਰ ‘ਤੇ ਅਗਵਾ ਕਰ ਲਿਆ ਸੀ ਅਤੇ ਸਲੇਮ ਟਾਬਰੀ ਇਲਾਕੇ ‘ਚ ਟੋਆ ਪੁੱਟ ਕੇ ਉਸ ਨੂੰ ਜ਼ਿੰਦਾ ਦੱਬ ਦਿੱਤਾ ਸੀ।

ਦਿਲਰੋਜ ਦੇ ਪੁਲਿਸ ਮੁਲਾਜ਼ਮ ਪਿਤਾ ਹਰਪ੍ਰੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਸੀ ਕਿ ਉਹ ਆਪਣੇ ਬੱਚਿਆਂ ਲਈ ਬਜ਼ਾਰ ਤੋਂ ਖਿਡੌਣੇ ਅਤੇ ਸਮਾਨ ਲਿਆਉਂਦਾ ਸੀ। ਨੀਲਮ ਦਾ ਤਲਾਕ ਹੋ ਚੁੱਕਾ ਸੀ। ਇਸ ਲਈ ਉਹ ਆਪਣੇ ਬੱਚਿਆਂ ਲਈ ਇਹ ਸਭ ਕੁਝ ਲਿਆਉਣ ਦੇ ਯੋਗ ਨਹੀਂ ਸੀ। ਇਸ ਕਾਰਨ ਉਹ ਦਿਲਰੋਜ਼ ਨਾਲ ਨਰਾਜ਼ਗੀ ਰੱਖਣ ਲੱਗੀ। ਇਸ ਤੋਂ ਬਾਅਦ ਇਕ ਦਿਨ ਦਿਲਰੋਜ਼ ਨੂੰ ਸਕੂਟਰ ‘ਤੇ ਬਿਠਾ ਕੇ ਉਸ ਦਾ ਕਤਲ ਕਰ ਦਿੱਤਾ।

ਜਦੋਂ ਦਿਲਰੋਜ਼ ਘਰੋਂ ਲਾਪਤਾ ਹੋ ਗਈ ਤਾਂ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਉਸ ਨੇ ਅਗਵਾ ਹੋਣ ਦੇ ਸ਼ੱਕ ਵਿੱਚ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ। ਜਿਸ ਤੋਂ ਬਾਅਦ ਤਤਕਾਲੀ ਜੁਆਇੰਟ ਸੀਪੀ ਸਿਟੀ ਜੇ ਏਲਾਂਚੇਜਿਅਨ ਜਾਂਚ ਲਈ ਮੌਕੇ ‘ਤੇ ਪਹੁੰਚੇ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ।

ਇਸ ਦੌਰਾਨ ਨੀਲਮ ਗੁਆਂਢੀ ਹੋਣ ਕਾਰਨ ਵੀ ਉਨ੍ਹਾਂ ਨਾਲ ਲੜਕੀ ਦੀ ਤਲਾਸ਼ ਦਾ ਬਹਾਨਾ ਕਰਦੀ ਰਹੀ। ਉਧਰ, ਜਦੋਂ ਪੁਲਿਸ ਨੇ ਆਸਪਾਸ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਨੀਲਮ ਲੜਕੀ ਨੂੰ ਸਕੂਟਰ ‘ਤੇ ਲੈ ਕੇ ਜਾ ਰਹੀ ਸੀ। ਇਸ ਤੋਂ ਬਾਅਦ ਪੁਲਸ ਨੇ ਨੀਲਮ ਨੂੰ ਹਿਰਾਸਤ ‘ਚ ਲੈ ਲਿਆ।

ਪੁਲਿਸ ਪੁੱਛਗਿੱਛ ਦੌਰਾਨ ਨੀਲਮ ਨੇ ਦਿਲਰੋਜ਼ ਦੇ ਕਤਲ ਦੀ ਗੱਲ ਕਬੂਲੀ ਹੈ। ਉਸ ਨੇ ਪੁਲਿਸ ਨੂੰ ਦੱਸਿਆ ਕਿ ਉਹ ਦਿਲਰੋਜ਼ ਨੂੰ ਐਲਡੀਕੋ ਨੇੜੇ ਖਾਲੀ ਥਾਂ ’ਤੇ ਲੈ ਗਈ। ਉੱਥੇ ਉਸ ਨੂੰ ਇੱਕ ਟੋਏ ਵਿੱਚ ਜ਼ਿੰਦਾ ਦੱਬ ਦਿੱਤਾ। ਨੀਲਮ ਦੇ ਇਸ ਖ਼ੁਲਾਸੇ ਤੋਂ ਬਾਅਦ ਪੁਲਿਸ ਅਤੇ ਪਰਿਵਾਰ ਮੌਕੇ ‘ਤੇ ਪਹੁੰਚ ਗਏ ਅਤੇ ਬੱਚੀ ਨੂੰ ਟੋਏ ‘ਚੋਂ ਬਾਹਰ ਕੱਢਿਆ।

ਲੜਕੀ ਨੂੰ ਤੁਰੰਤ ਡੀਐਮਸੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਨੀਲਮ ਖ਼ਿਲਾਫ਼ ਆਈਪੀਸੀ ਦੀ ਧਾਰਾ 364 (ਕਤਲ ਦੇ ਇਰਾਦੇ ਨਾਲ ਅਗਵਾ), ਕਤਲ (302) ਅਤੇ ਸਬੂਤ ਨਸ਼ਟ ਕਰਨ (201) ਤਹਿਤ ਕੇਸ ਦਰਜ ਕੀਤਾ ਗਿਆ ਸੀ।