The Khalas Tv Blog Punjab ਫਿਰੋਜ਼ਪੁਰ ਪੁਲਿਸ ਨੇ ਦੋ ਤਸਕਰ ਕੀਤੇ ਕਾਬੂ!
Punjab

ਫਿਰੋਜ਼ਪੁਰ ਪੁਲਿਸ ਨੇ ਦੋ ਤਸਕਰ ਕੀਤੇ ਕਾਬੂ!

ਫਿਰੋਜ਼ਪੁਰ ਸੀ.ਆਈ.ਏ ਸਟਾਫ (Firozpur CIA Staff) ਨੇ ਵੱਡੀ ਸਫਲਤਾ ਹਾਸਲ ਕਰ ਦੋ ਭਰਾਵਾਂ ਨੂੰ ਕਰੋੜਾਂ ਰੁਪਏ ਦੀ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕੋਲੋ ਇਕ ਦੇਸੀ ਪਿਸਤੌਲ, 7 ਜਿੰਦਾ ਕਾਰਤੂਸ, 12 ਲੱਖ ਰੁਪਏ ਦੀ ਡਰੱਗ ਮਨੀ ਅਤੇ ਇਨੋਵਾ ਕਾਰ ਬਰਾਮਦ ਕੀਤੀ ਹੈ। ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਗਸ਼ਤ ਕਰ ਰਹੀ ਸੀ ਅਤੇ ਅੰਡਰਬ੍ਰਿਜ ਫਰੀਦਕੋੋਟ ਕੋਲ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਵਿਸ਼ਾਲ ਉਰਫ ਸ਼ੈਲੀ ਪੁੱਤਰ ਰੋਸ਼ਨ ਨਾਲ ਮਿਲ ਕੇ ਸੋਨੂੰ ਪੁੱਤਰ ਰੋਸ਼ਨ ਵਾਸੀ ਬਸਤੀ ਮਾਛੀਆਂ, ਨੇੜੇ ਚਰਚ ਜੀਰਾ, ਜ਼ਿਲਾ ਫ਼ਿਰੋਜ਼ਪੁਰ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ। ਦੋਵੇਂ ਮੁਲਜਮ ਇਨੋਵਾ ਕਾਰ ਵਿੱਚ ਆ ਰਹੇ ਹਨ। ਪੁਲਿਸ ਨੇ ਸੂਚਨਾ ਦੇ ਆਧਾਰ ਤੇ ਤੁਰੰਤ ਨਾਕਾਬੰਦੀ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ ਅਤੇ ਕਾਰ ਵਿੱਚੋਂ ਤਲਾਸ਼ੀ ਲੈਣ ਤੇ ਨਸ਼ੀਲਾ ਪਦਾਰਥ ਅਤੇ ਪਿਸਤੌਲ ਬਰਾਮਦ ਹੋਇਆ। ਮੁਲਜ਼ਮਾਂ ਖ਼ਿਲਾਫ਼ ਥਾਣਾ ਕੁਲਗੜ੍ਹੀ ਵਿੱਚ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੁਲਿਸ ਅਧਿਾਕਰੀਆਂ ਨੇ ਕਿਹਾ ਕਿ ਇੰਨ੍ਹਾਂ ਵਿਰੁਧ ਸਖਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਕੋਈ ਹੋਰ ਅਜਿਹਾ ਕੰਮ ਕਰਨ ਬਾਰੇ ਸੋਚੇ ਵੀ ਨਾਂ।

ਇਹ ਵੀ ਪੜ੍ਹੋ –   ਹਰਿਆਣਾ ਨੇ ਪੰਜਾਬ ਤੋਂ ਡਬਲ ਤੋਂ ਵੱਧ ਇਨਾਮ ਹਾਕੀ ਖਿਡਾਰੀਆਂ ਨੂੰ ਦਿੱਤਾ ! ਵਿਨੇਸ਼ ਨੂੰ ਵੀ ਮਿਲਿਆ 4 ਕਰੋੜ,ਮਨੂ ਦੇ ਖਾਤੇ ‘ਚ 5 ਕਰੋੜ ਟ੍ਰਾਂਸਫਰ

 

Exit mobile version