Punjab

ਘਰ ਦੇ ਬਾਹਰ ਖੇਡ ਰਹੇ ਦੋ ਬੱਚਿਆਂ ਦਾ ਅਵਾਰਾ ਕੁੱਤਿਆਂ ਨੇ ਕਰ ਦਿੱਤਾ ਬੁਰਾ ਹਾਲ…

Two children playing outside the house were bitten by dogs, one died, the condition of the other is critical

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਵਿੱਚ ਘਰ ਦੇ ਬਾਹਰ ਖੇਡ ਰਹੇ ਦੋ ਬੱਚਿਆਂ ਨੂੰ ਆਵਾਰਾ ਕੁੱਤਿਆਂ ਨੇ ਵੱਢ ਕੇ ਜ਼ਖ਼ਮੀ ਕਰ ਦਿੱਤਾ। ਇੱਕ ਬੱਚੇ ਦੀ ਮੌਤ ਹੋ ਗਈ, ਜਦਕਿ ਦੂਜੇ ਜ਼ਖ਼ਮੀ ਬੱਚੇ ਨੂੰ ਫ਼ਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਹੈ।

ਸੰਜੇ ਕੁਮਾਰ ਵਾਸੀ ਬਾਂਦਾ (ਉੱਤਰ ਪ੍ਰਦੇਸ਼) ਨੇ ਦੱਸਿਆ ਕਿ ਉਹ ਕੰਮ ਦੇ ਸਿਲਸਿਲੇ ਵਿੱਚ ਜੀਰਾ ਵਿਖੇ ਰਹਿੰਦਾ ਹੈ। ਉਸ ਦੇ ਚਚੇਰੇ ਭਰਾ ਦਾ ਲੜਕਾ ਰੋਸ਼ਨ (6) ਅਤੇ ਬੱਚਾ ਸ਼ਿਵ (5) ਮਾਸੀ ਦੇ ਘਰ ਦੇ ਬਾਹਰ ਖੇਡ ਰਹੇ ਸਨ। ਹੱਡਾਰੋੜੀ ਦੇ ਕੁੱਤਿਆਂ ਨੇ ਦੋਵਾਂ ਬੱਚਿਆਂ ‘ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ।

ਕੁੱਤਿਆਂ ਦੇ ਵੱਢਣ ਨਾਲ ਰੌਸ਼ਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਲੋਕਾਂ ਨੇ ਸ਼ਿਵ ਨੂੰ ਬਚਾ ਕੇ ਹਸਪਤਾਲ ਪਹੁੰਚਾਇਆ। ਬੱਚੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਕਿਸਾਨ ਆਗੂ ਮੰਗਲ ਸਿੰਘ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਕਈ ਹੱਡਾਰੋੜੀ ਕੁੱਤੇ ਹਨ। ਇਹ ਕੁੱਤੇ ਆਏ ਦਿਨ ਲੋਕਾਂ ‘ਤੇ ਹਮਲਾ ਕਰਦੇ ਰਹਿੰਦੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਬੱਚੇ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ।