ਅਮਰੀਕਾ (America) ਵਿੱਚ ਸੜਕ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ ਦਸੂਹਾ ਦੇ ਪਿੰਡ ਟੇਰਕੀਆਣਾ ਦੇ ਦੋ ਨੌਜਵਾਨਾਂ ਸੁਖਜਿੰਦਰ ਸਿੰਘ ਤੇ ਸਿਮਰਨਜੀਤ ਸਿੰਘ ਦੀਆਂ ਲਾਸ਼ਾਂ 36 ਦਿਨਾਂ ਬਾਅਦ ਕੱਲ੍ਹ ਸ਼ੁੱਕਰਵਾਰ ਪੰਜਾਬ ਪਹੁੰਚੀਆਂ। ਦੋਵਾਂ ਦਾ ਉਨ੍ਹਾਂ ਦੇ ਜੱਦੀ ਪਿੰਡ ਤਰਕੀਆਣਾ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
ਇਹ ਦੋਵੇਂ ਮਿੱਤਰ ਸਨ ਤੇ ਇਕੱਠੇ ਅਮਰੀਕਾ ਵਿੱਚ ਟਰਾਲਾ ਚਲਾਉਣ ਦਾ ਕੰਮ ਕਰਦੇ ਸਨ। ਕਰੀਬ 2 ਸਾਲ ਪਹਿਲਾਂ ਅਮਰੀਕਾ ਗਏ ਸਨ ਅਤੇ ਇੱਕੋ ਟਰਾਲਾ ਚਲਾਉਂਦੇ ਸਨ। ਉਹ 7 ਮਾਰਚ ਨੂੰ ਸੜਕ ਹਾਦਸੇ ਦੇ ਸ਼ਿਕਾਰ ਹੋ ਗਏ।
ਕੈਲੀਫੋਰਨੀਆ ਤੋਂ ਨਿਊ ਮੈਕਸੀਕੋ ਵੱਲ ਨੂੰ ਜਾਂਦੇ ਹੋਏ ਜਦੋਂ ਇਹ ਦੋਵੇਂ ਨੌਜਵਾਨ ਹਾਈਵੇਅ ਨੰਬਰ 144 ‘ਤੇ ਪਹੁੰਚੇ ਤਾਂ ਗ਼ਲਤ ਸਾਈਡ ਤੋਂ ਆ ਰਹੇ ਇੱਕ ਟਰਾਲੇ ਨਾਲ ਉਨ੍ਹਾਂ ਦਾ ਭਿਆਨਕ ਹਾਸਦਾ ਵਾਪਰ ਗਿਆ। ਹਾਦਸਾ ਏਨਾ ਭਿਆਨਕ ਸੀ ਕੇ ਦੋਵਾਂ ਨੌਜਵਾਨਾਂ ਨੂੰ ਟਰਾਲੇ ’ਚੋਂ ਕੱਢਣ ’ਚ ਲਗਭਗ 6 ਤੋਂ 7 ਘੰਟਿਆਂ ਦਾ ਸਮਾਂ ਲੱਗਾ ਸੀ।
ਟਰਾਲਿਆਂ ਦੀ ਭਿਆਨਕ ਟੱਕਰ ਦੌਰਾਨ ਇਨ੍ਹਾਂ ਦੋਵਾਂ ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ ਸੀ। ਮੁੰਡਿਆਂ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ ਕਿਉਂਕਿ ਦੋਵੇਂ ਮੁੰਡੇ ਆਪਣੇ ਮਾਪਿਆਂ ਦੇ ਇਕਲੌਤੇ ਪੁੱਤਰ ਸਨ। ਸੜਕ ਹਾਦਸੇ ਨੇ ਇਨ੍ਹਾਂ ਦੀਆਂ ਮਾਵਾਂ ਦੀ ਗੋਦ ਸੁੰਨੀ ਕਰ ਦਿੱਤੀ ਹੈ।
ਸੁਖਜਿੰਦਰ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਸੁਖਜਿੰਦਰ ਸਿੰਘ ਦੇ ਪਿਤਾ ਵੀ ਖੇਤੀਬਾੜੀ ਕਰਦੇ ਹਨ। ਸਿਮਰਨਜੀਤ ਸਿੰਘ ਵੀ ਪਰਿਵਾਰ ਦਾ ਇਕਲੌਤਾ ਪੁੱਤਰ। ਸਿਮਰਨਜੀਤ ਸਿੰਘ ਦੇ ਪਿਤਾ ਵੀ ਖੇਤੀਬਾੜੀ ਕਰਦੇ ਹਨ।