ਪੰਜਾਬ ਦੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਅੱਜ ਰਾਹਤ ਮਿਲਣ ਦੀ ਉਮੀਦ ਹੈ। ਚਮਕੌਰ ਸਾਹਿਬ (Chamkaur Sahib) ਸਮੇਤ ਕਈ ਥਾਵਾਂ ‘ਤੇ ਮੀਂਹ ਪਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦੋ ਦਿਨਾਂ ਤੱਕ ਮੀਂਹ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦਾ ਯੈਲੋ ਅਲਰਟ ਜਾਰੀ ਕੀਤਾ ਹੈ, ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.5 ਡਿਗਰੀ ਦਾ ਵਾਧਾ ਹੋਇਆ ਹੈ, ਪਰ ਇਹ ਔਸਤ ਤਾਪਮਾਨ ਨਾਲੋਂ 4.3 ਡਿਗਰੀ ਵੱਧ ਰਿਹਾ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਅੱਜ ਸਵੇਰ ਤੋਂ ਹੀ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼, ਬਿਜਲੀ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕਰ ਰਿਹਾ ਹੈ।
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ‘ਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਦੌਰਾਨ ਕੁਝ ਇਲਾਕਿਆਂ ‘ਚ ਬਿਜਲੀ ਚਮਕੇਗੀ ਅਤੇ ਹਵਾਵਾਂ ਵੀ ਚੱਲਣਗੀਆਂ।
ਇਹ ਵੀ ਪੜ੍ਹੋ – ਸਿੱਖ ਫਾਰ ਜਸਟਿਸ ਨੇ ਇਸ ਸੂਬੇ ਦੇ MP ਨੂੰ ਦਿੱਤੀ ਧਮਕੀ, ਭਾਰਤ ਸਰਕਾਰ ਨੇ ਕੰਨ ਖੋਲ੍ਹਣ ਦੀ ਦਿੱਤੀ ਚੇਤਾਵਨੀ