Punjab

ਕੈਨੇਡਾ ‘ਚ ਵਾਪਰਿਆ ਕਾਰ ਹਾਦਸਾ, ਪਰਿਵਾਰ ‘ਚ ਛਾਇਆ ਮਾਤਮ

ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਵਿਦੇਸ਼ਾਂ ਵਿੱਚ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ ਪਰ ਕਈ ਵਾਰ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜੋ ਹਰ ਪੰਜਾਬੀ ਨੂੰ ਝੰਜੋੜ ਕੇ ਰੱਖ ਦਿੰਦਿਆਂ ਹਨ। ਅਜਿਹੀ ਹੀ ਇਕ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਜਿੱਥੇ ਕਾਰ ਹਾਦਸੇ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਕ ਨੌਜਵਾਨ ਮੋਗਾ ਜ਼ਿਲ੍ਹੇ ਦੇ ਪਿੰਡ ਕਾਹਨ ਸਿੰਘ ਦੇ ਰਹਿਣ ਵਾਲਾ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਇਸ ਨੌਜਵਾਨ ਦਾ ਨਾਮ ਚਰਨਪ੍ਰੀਤ ਦੱਸਿਆ ਜਾ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਦੋ ਕਾਰਾਂ ਵਿਚਾਲੇ ਟੱਕਰ ਹੋਈ ਸੀ ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਈ ਹੈ ਅਤੇ ਤਿੰਨ ਜ਼ਖ਼ਮੀ ਹੋਏ ਹਨ। ਮਰਨ ਵਾਲਿਆਂ ਵਿੱਚ ਇੱਕ ਨੌਜਵਾਨ ਮੋਗਾ ਦਾ ਰਹਿਣ ਵਾਲਾ ਹੈ। ਚਰਨਪ੍ਰੀਤ 10 ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਪਰਿਵਾਰ ਵੱਲੋਂ ਚਰਨਪ੍ਰੀਤ ਦੀ ਲਾਸ਼ ਨੂੰ ਭਾਰਤ ਮੰਗਵਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ –  ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਇਆ ਸਮਾਗਮ