ਜ਼ੀਰਾ ਵਿੱਚ ਐਸਟੀਐਫ ਅਤੇ ਨਸ਼ਾ ਤਸਕਰਾਂ ਵਿਚਾਲੇ ਐਨਕਾਊਂਟਰ ਹੋਣ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਐਨਕਾਊਂਟਰ ਵਿੱਚ 2 ਨਸ਼ਾ ਤਸਕਰ ਹਲਾਕ ਹੋ ਗਏ ਹਨ। ਐਸਟੀਐਫ ਦੀ ਟੀਮ ਨੂੰ ਨਸ਼ਾ ਅਤੇ ਤਿੰਨ ਹਥਿਆਰ ਮੌਕੇ ਤੋਂ ਬਰਾਮਦ ਹੋਏ ਹਨ। ਨਸ਼ਾ ਤਸਕਰਾਂ ਵੱਲੋਂ ਪੁਲਿਸ ਪਾਰਟੀ ਉਤੇ ਕੀਤੀ ਗਈ ਫਾਇਰਿੰਗ ਦੀ ਜਵਾਬੀ ਕਾਰਵਾਈ ਵਿੱਚ ਦੋ ਨਸ਼ਾ ਤਸਕਰ ਢੇਰ ਗਏ ਹਨ। ਮਾਰੇ ਗਏ ਨਸ਼ਾ ਤਸਕਰਾਂ ਤੋਂ ਨਸ਼ੀਲੇ ਪਦਾਰਥ ਅਤੇ 3 ਹਥਿਆਰ ਬਰਾਮਦ ਕੀਤੇ ਗਏ ਹਨ।
ਇਸ ਵਿੱਚ ਕਰਾਸ ਫਾਇਰਿੰਗ ਵਿੱਚ ਸੰਦੀਪ ਅਤੇ ਗੋਰਾ ਨਾਮਕ ਤਸਕਰ ਦੀ ਮੌਤ ਹੋ ਗਈ। ਅਨਮੋਲ ਨਾਂ ਦਾ ਤਸਕਰ ਜ਼ਖਮੀ ਹੋ ਗਿਆ। ਬਦਮਾਸ਼ਾਂ ਕੋਲੋਂ ਤਿੰਨ ਪਿਸਤੌਲ ਵੀ ਬਰਾਮਦ ਹੋਏ ਹਨ। ਨਸ਼ਾ ਤਸਕਰ ਸਵਿਫਟ ਕਾਰ ਵਿੱਚ ਸਫਰ ਕਰ ਰਹੇ ਸਨ। ਐਸਟੀਐਫ ਨੇ ਉਨ੍ਹਾਂ ਨੂੰ ਜੀਰਾ-ਤਲਵੰਡੀ ਰੋਡ ’ਤੇ ਘੇਰ ਲਿਆ। ਗੋਲੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ।
ਨਸ਼ਾ ਤਸਕਰ ਮੋਗਾ ਦਾ ਰਹਿਣ ਵਾਲਾ ਹੈ। ਉਹ ਇੱਥੋਂ ਨਸ਼ੀਲੇ ਪਦਾਰਥਾਂ ਦੀ ਖੇਪ ਲੈ ਕੇ ਜਾ ਰਹੇ ਸਨ। ਪੁਲਿਸ ਅਨੁਸਾਰ ਉਹ ਪਿਛਲੇ ਕਾਫੀ ਸਮੇਂ ਤੋਂ ਇਲਾਕੇ ਵਿੱਚ ਸਰਗਰਮ ਸਨ। ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਪੁਲੀ੍ਸ ਨੇ ਉਨ੍ਹਾਂ ਨੂੰ ਰੁਕਣ ਲਈ ਕਿਹਾ ਪਰ ਉਹ ਭੱਜਦੇ ਰਹੇ। ਇਸ ਤੋਂ ਬਾਅਦ ਤਸਕਰਾਂ ਨੇ ਪੁਲਿਸ ਟੀਮ ਨੂੰ ਦੇਖ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬ ਵਿੱਚ ਪੁਲਿਸ ਨੇ ਵੀ ਗੋਲੀ ਚਲਾ ਦਿੱਤੀ।ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਜ਼ੀਰਾ ਹਸਪਤਾਲ ਭੇਜ ਦਿੱਤਾ ਗਿਆ ਹੈ। ਜ਼ਖਮੀ ਅਨਮੋਲ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਅਨਮੋਲ ਅਤੇ ਸੰਦੀਪ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ।