‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਲੰਘੇ ਕੱਲ੍ਹ ਕੈਬਨਿਟ ਦੀ ਮੀਟਿੰਗ ਵਿੱਚ ਪੁਲਿਸ ਅਤੇ ਫੌਜੀ ਜਵਾਨਾਂ ਲਈ ਦੋ ਅਹਿਮ ਫੈਸਲੇ ਕੀਤੇ ਗਏ ਹਨ। ਇਸ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ ਕਿ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵਜੋਂ ਇੱਕ ਕਰੋੜ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਪੰਜਾਬ ਦੇ ਬਹਾਦੁਰ ਵੀਰ ਜਵਾਨਾਂ ਦੀਆਂ ਰੱਖਿਆ ਸੇਵਾਵਾਂ ਬਦਲੇ ਇਨਾਮ ਜੇਤੂਆਂ ਲਈ ਇਨਾਮੀ ਰਾਸ਼ੀ ਤੇ ਨਗਦੀ ਰਾਸ਼ੀ ਵਿੱਚ 40 ਫੀਸਦੀ ਵਾਧਾ ਕੀਤੀ ਗਿਆ ਹੈ।
ਟਵਿਟ ਕਰਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੇ ਸਾਡੇ ਵੀਰ ਸਪੂਤ ਦੇਸ਼ ਤੇ ਪੰਜਾਬ ਦੀ ਰੱਖਿਆ ਕਰਨ ਲਈ, ਸ਼ਾਂਤੀ ਬਣਾਏ ਰੱਖਣ ਲਈ ਆਪਣੀ ਜਾਨ ਦੀ ਬਾਜ਼ੀ ਲਗਾ ਦਿੰਦੇ ਨੇ…ਉਨ੍ਹਾਂ ਬਹਾਦਰ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਖ਼ਿਆਲ ਰੱਖਣਾ ਸਮਾਜ ਦੀ ਜ਼ਿੰਮੇਵਾਰੀ ਹੁੰਦੀ ਹੈ। ਇਸੇ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਪੰਜਾਬ ਕੈਬਨਿਟ ਦੀ ਮੀਟਿੰਗ ‘ਚ 2 ਅਹਿਮ ਫੈਸਲੇ ਲਏ…।