Punjab

CM ਮਾਨ ਦੇ ਘਰ ਅੱਗੇ ਲੱਗੇ ਮੋਰਚੇ ਤੋਂ ਵਾਪਸੀ ਸਮੇਂ ਵਾਪਰਿਆ ਭਾਣਾ, ਦੋ ਦੀ ਜੀਵਨ ਲੀਲ੍ਹਾ ਸਮਾਪਤ

Two laborrs died, train hits Phillaur, labour unions dharna Sangrur

ਫਿਲੌਰ : ਸੰਗਰੂਰ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਘਰ( CM Bhagwant Mann’s residence in Sangrur) ਅੱਗੇ ਤਿੰਨ ਰੋਜ਼ਾ ਮੋਰਚੇ ਦੀ ਸਮਾਪਤੀ ਉਪਰੰਤ ਪੇਂਡੂ ਤੇ ਖੇਤ ਜਥੇਬੰਦੀ ਦੇ ਦੋ ਮੈਂਬਰਾਂ ਦੀ ਦਰਦਨਾਕ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਇਹਨਾਂ ਦੀ ਪਛਾਣ ਅਵਤਾਰ ਸਿੰਘ ਉਰਫ਼ ਤਾਰਾ ਪੁੱਤਰ ਸਵਰਨ ਸਿੰਘ ਉਮਰ 50 ਸਾਲ,ਵਾਸੀ ਪੱਬਵਾਂ ਅਤੇ ਲੁਭਾਇਆ ਰਾਮ ਪੁੱਤਰ ਦਾਸ ਰਾਮ ਉਮਰ ਕਰੀਬ 65 ਸਾਲ,ਵਾਸੀ ਬੁੰਡਾਲਾ ਤਹਿਸੀਲ ਫਿਲੌਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ । ਇਹ ਹਾਦਸਾ ਕਰੀਬ ਦੇਰ ਸ਼ਾਮ 8:30-9:00 ਵਜੇ ਵਾਪਰਿਆ ਹੈ।

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ ਪੱਬਵਾਂ ਨੇ ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮੋਰਚੇ ਦੀ ਸਮਾਪਤੀ ਤੋਂ ਬਾਅਦ ਜਦੋਂ ਸਾਰੇ ਪ੍ਰਦਰਸ਼ਨਕਾਰੀ ਘਰਾਂ ਨੂੰ ਵਾਪਸ ਆ ਰਹੇ ਸਨ ਤਾਂ ਇਹਨਾਂ ਵਿੱਚੋਂ ਕੁੱਝ ਤਾਂ ਬੱਸਾਂ ਰਾਹੀਂ ਵਾਪਸ ਆਏ ਤੇ ਕੁੱਝ ਨੇ ਰੇਲ ਗੱਡੀ ਰਾਹੀਂ ਆਉਣ ਦਾ ਫ਼ੈਸਲਾ ਕੀਤਾ।

ਇਹ ਵੀ ਪੜ੍ਹੋ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮਜ਼ਦੂਰਾਂ ਦੇ ਸਾਂਝੇ ਮੋਰਚੇ ਦੀ ਮੀਟਿੰਗ, ਆਇਆ ਇਹ ਫੈਸਲਾ..

ਇਹਨਾਂ ਸਾਰਿਆਂ ਨੇ ਫਿਲੌਰ ਰੇਲਵੇ ਸਟੇਸ਼ਨ ਤੇ ਇੱਕਠੇ ਹੋਣ ਦਾ ਫ਼ੈਸਲਾ ਕੀਤਾ ਸੀ। ਉੱਥੇ ਇਕੱਠੇ ਹੋਣ ਤੋਂ ਬਾਅਦ ਜਦੋਂ ਇਹ ਸਟੇਸ਼ਨ ਤੋਂ ਬਾਹਰ ਆਉਣ ਲੱਗੇ ਤਾਂ ਇਹਨਾਂ ਵਿੱਚੋਂ ਕੁੱਝ ਨੇ ਰੇਲਵੇ ਪਟੜੀ ਦੇ ਨਾਲ ਨਾਲ ਤੁਰਨਾ ਸ਼ੁਰੂ ਕਰ ਦਿੱਤਾ। ਜਿਸ ਕਾਰਨ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੀ ਰਾਲ ਗੱਡੀ ਦੀ ਚਪੇਟ ਵਿੱਚ ਆ ਗਏ ਤੇ ਹਾਦਸੇ ਦਾ ਸ਼ਿਕਾਰ ਹੋ ਕੇ ਮੌਕੇ ‘ਤੇ ਹੀ ਦਮ ਤੋੜ ਗਏ।

ਜਥੇਬੰਦੀ ਆਗੂ ਨੇ ਇਹਨਾਂ ਦੋਵਾਂ ਦੇ ਮਰਨ ਲਈ ਭਗਵੰਤ ਸਿੰਘ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਮੰਗ ਕੀਤੀ ਹੈ ਕਿ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਇੱਕ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।