ਨੀਟ ਯੂਜੀ ਵਿੱਚ ਪਾਈਆਂ ਗਈਆਂ ਬੇਨਿਯਮੀਆਂ ਅਤੇ ਪੇਪਰ ਲੀਕ ਮਾਮਲੇ ਵਿੱਚ ਸੀਬੀਆਈ ਨੇ ਕਾਰਵਾਈ ਕਰਦਿਆਂ ਹੋਇਆਂ ਦੋ ਹੋਰ ਲੋਕਾਂ ਨੂੰ ਪਟਨਾ ਕੋਲੋ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋਵਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਗਿਣਤੀ 11 ਹੋ ਗਈ ਹੈ। ਦੱਸ ਦੇਈਏ ਕਿ ਮਹਾਰਾਸ਼ਟਰ ਦੇ ਲਾਤੂਰ ਤੋਂ ਪਹਿਲਾਂ ਵੀ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਹੁਣ ਤੱਕ ਫੜੇ ਲੋਕਾਂ ਦੀ ਗਿਣਤੀ 11 ਤੱਕ ਪਹੁੰਚ ਗਈ ਹੈ। ਇਸ ਸਬੰਧੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਕਿਹਾ ਕਿ ਇਸ ਦੀ ਜਾਂਚ ਪਹਿਲਾਂ ਮਹਾਰਸ਼ਟਰ ਪੁਲਿਸ ਵੱਲੋਂ ਕੀਤੀ ਜਾ ਰਹੀ ਸੀ।
ਇੱਥੇਂ ਦੱਸਣਾ ਜ਼ਰੂਰੀ ਹੈ ਕਿ ਮੈਡੀਕਲ ਪ੍ਰੀਖਿਆ 5 ਮਈ ਨੂੰ ਹੋਈ ਸੀ, ਜਿਸ ਤੋਂ ਬਾਅਦ ਬੇਨੇਮੀਆਂ ਪਾਈਆ ਗਈਆਂ ਸਨ। ਇਸ ਨੂੰ ਲੈ ਕੇ ਕਾਫੀ ਵਿਵਾਦ ਵੀ ਹੋਇਆ ਸੀ। ਮਾਮਲਾ ਭਖਣ ਤੋਂ ਬਾਅਦ ਕੇਂਦਰ ਸਰਕਾਰ ਨੇ ਇਸ ਦੀ ਜਾਂਚ ਦੇ ਆਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ – ਸ਼ਹੀਦ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਮਿਲਣ ਉਪਰੰਤ ਕਿਸਾਨਾਂ ਦੀ ਪ੍ਰੈਸ ਕਾਨਫਰੰਸ, ਸਰਕਾਰ ਵੱਲੋਂ ਕੀਤੇ ਵਾਅਦਿਆਂ ਬਾਰੇ ਦਿੱਤੀ ਜਾਣਕਾਰੀ