The Khalas Tv Blog Punjab ਬੀਜੇਪੀ ਨੂੰ ਦੋ ਹੋਰ ਵੱਡੇ ਝਟਕੇ, ਪੜ੍ਹੋ ਪੂਰੀ ਖਬਰ
Punjab

ਬੀਜੇਪੀ ਨੂੰ ਦੋ ਹੋਰ ਵੱਡੇ ਝਟਕੇ, ਪੜ੍ਹੋ ਪੂਰੀ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨੀ ਅੰਦੋਲਨ ਦੀ ਹਮਾਇਤ ਵਿੱਚ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰ ਦਿੱਤਾ ਹੈ। ਇਸਨੂੰ ਭਾਜਪਾ ਸਰਕਾਰ ਨੂੰ ਵੱਡਾ ਝਟਕਾ ਕਿਹਾ ਜਾ ਰਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰਨ ਲਈ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਚਿੱਠੀ ਲਿਖੀ ਹੈ। ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਕਿਸਾਨਾਂ ਦੇ ਨਾਲ ਸਖ਼ਤ ਰਵੱਈਏ ਕਰਕੇ ਉਨ੍ਹਾਂ ਨੇ ਪੁਰਸਕਾਰ ਵਾਪਸ ਕਰਨ ਦਾ ਫੈਸਲਾ ਲਿਆ ਹੈ।

ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਸ਼ੁਰੂ ਤੋਂ ਹੀ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਹੈ। ਪਦਮ ਵਿਭੂਸ਼ਣ ਦੇਸ਼ ਦਾ ਸਭ ਤੋਂ ਉੱਚ ਨਾਗਰਿਕ ਪੁਰਸਕਾਰ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਇਹ ਪੁਰਸਕਾਰ ਸਾਲ 2015 ਵਿੱਚ ਉਸ ਸਮੇਂ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੱਲੋਂ ਦਿੱਤਾ ਗਿਆ ਸੀ।

ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਵੀ ਪਦਮ ਭੂਸ਼ਣ ਪੁਰਸਕਾਰ ਵਾਪਿਸ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਕੱਲ੍ਹ ਰਾਸ਼ਟਰਪਤੀ ਨੂੰ ਚਿੱਠੀ ਲਿਖਣਗੇ। ਢੀਂਡਸਾ ਨੂੰ ਇੱਕ ਸਾਲ ਪਹਿਲਾਂ ਹੀ ਮੌਜੂਦਾ ਮੋਦੀ ਸਰਕਾਰ ਦੇ ਵੱਲੋਂ ਦਿੱਤਾ ਗਿਆ ਸੀ।

Exit mobile version