‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸਾਬਕਾ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਭਾਜਪਾ ਦੇ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸ਼ਮਸ਼ੇਰ ਸਿੰਘ ਰਾਏ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ। ਜਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਰਹਿ ਚੁੱਕੇ ਹਰਭਾਗ ਸਿੰਘ ਦੇਸੂਮਾਜਰਾ ਵੀ ਅੱਜ ਭਾਜਪਾ ਵਿੱਚ ਸ਼ਾਮਲ ਹੋਏ ਹਨ। ਸ਼ਮਸ਼ੇਰ ਸਿੰਘ ਰਾਏ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਸਨ।