‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਫਰਜ਼ਾਨਾ ਆਲਮ ਅਤੇ ਪੰਜਾਬ ਸਰਕਾਰ ਦੇ ਸ਼ੂਗਰਫੈੱਡ ਦੇ ਮੌਜੂਦਾ ਚੇਅਰਮੈਨ ਅਤੇ ਦੋ ਵਾਰ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਹਿ ਚੁੱਕੇ ਅਮਰੀਕ ਸਿੰਘ ਧਾਲੀਵਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਜੀ ਆਇਆ ਆਖਿਆ ਹੈ ਅਤੇ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਮਿਲਣ ਦਾ ਭਰੋਸਾ ਦੁਆਇਆ ਹੈ।
