The Khalas Tv Blog India 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਦੇ ਮਾਮਲੇ ਵਿੱਚ 2 ਹੋਰ ਲੋਕ ਗ੍ਰਿਫਤਾਰ
India

26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਦੇ ਮਾਮਲੇ ਵਿੱਚ 2 ਹੋਰ ਲੋਕ ਗ੍ਰਿਫਤਾਰ

‘ਦ ਖ਼ਾਲਸ ਬਿਊਰੋ :- ਦਿੱਲੀ ਪੁਲਿਸ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਦੇ ਮਾਮਲੇ ਵਿੱਚ 2 ਹੋਰ ਲੋਕਾਂ ਦੀਆਂ ਗ੍ਰਿਫਤਾਰੀਆਂ ਕੀਤੀਆਂ ਹਨ। ਦਿੱਲੀ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਦੀ ਮਦਦ ਦੇ ਨਾਲ ਜੰਮੂ ਦੇ ਰਹਿਣ ਵਾਲੇ ਮੋਹਿੰਦਰ ਸਿੰਘ ਖ਼ਾਲਸਾ ਅਤੇ ਮਨਦੀਪ ਸਿੰਘ ਨੂੰ ਅੱਜ ਗ੍ਰਿਫਤਾਰ ਕੀਤਾ ਹੈ।

ਦਿੱਲੀ ਪੁਲਿਸ ਨੇ ਇਨ੍ਹਾਂ ‘ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਇਨ੍ਹਾਂ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਨ੍ਹਾਂ ਦੋਵਾਂ ਨੂੰ ਦਿੱਲੀ ਲਿਆਂਦਾ ਗਿਆ ਹੈ।

Exit mobile version