Punjab

ਜਲੰਧਰ ‘ਚ ਦੋ ਧਿਰਾਂ ਨੇ ਆਪਸ ‘ਚ ਕੀਤਾ ਇਹ ਕਾਰਾ , ਨੌਜਵਾਨ ਦਾ ਹੋਇਆ ਇਹ ਹਾਲ

Two parties clashed in Jalandhar four youths were injured

ਜਲੰਧਰ : ਪੰਜਾਬ ਵਿੱਚ ਜਲੰਧਰ ਦੇ ਸ਼ਾਹਕੋਟ ਸਬ-ਡਵੀਜ਼ਨ ਅਧੀਨ ਪੈਂਦੇ ਮਲਸੀਆਂ ਕਸਬੇ ਵਿੱਚ ਰਾਜਾ ਅਤੇ ਗਿੰਡਾ ਗਰੁੱਪਾਂ ਵਿਚਕਾਰ ਝੜਪ ਹੋ ਗਈ। ਦੋਵਾਂ ਧਿਰਾਂ ਵੱਲੋਂ ਜ਼ੋਰਦਾਰ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਵਿੱਚ ਚਾਰ ਨੌਜਵਾਨ ਜ਼ਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਤਿੰਨਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਜਦਕਿ ਇੱਕ ਦੇ ਪੇਟ ਵਿੱਚ ਗੋਲੀ ਲੱਗੀ ਹੈ। ਜਿਸ ਨੂੰ ਸ਼ਾਹਕੋਟ ਸਿਵਲ ਹਸਪਤਾਲ ‘ਚ ਭਾਰਤੀ ਕਰਵਾਇਆ ਗਿਆ ਹੈ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਰਾਜਾ ਅਤੇ ਗਿੰਦਾ ਦੇ ਦੋ ਧੜਿਆਂ ਵਿਚ ਪਹਿਲਾਂ ਵੀ ਲੜਾਈ ਹੋਈ ਸੀ। ਇਸੇ ਝਗੜੇ ਦੀ ਦੁਸ਼ਮਣੀ ਨੂੰ ਖਤਮ ਕਰਨ ਲਈ ਦੋਵਾਂ ਧੜਿਆਂ ਦੀ ਮੀਟਿੰਗ ਮਾਡਲ ਟਾਊਨ ਨੇੜੇ ਚਿੱਟੀ ਬੇਣ ਵਿਖੇ ਬੁਲਾਈ ਗਈ। ਸਮਝੋਤਾ ਮੀਟਿੰਗ ਦੌਰਾਨ ਦੋਵੇਂ ਧੜਿਆਂ ਦੇ ਨੌਜਵਾਨਾਂ ਨੇ ਇੱਕ ਦੂਜੇ ਨਾਲ ਬਹਿਸ ਹੋਣ ਲੱਗੀ ਅਤੇ ਕੁਝ ਦੇਰ ਇਹ ਬਹਿਸ ਲੜਾਈ ਤੱਕ ਪਹੁੰਚ ਗਈ। ਦੋਵਾਂ ਧੜਿਆਂ ਵਿੱਚ ਇੱਟਾਂ-ਪੱਥਰ ਤੇ ਗੋਲੀਆਂ ਚੱਲਣੀਆਂ ਸ਼ੁਰੂ ਹੋ ਗਈਆਂ।

ਇਸ ਗੋਲੀਬਾਰੀ ਵਿੱਚ ਰਾਜਾ ਧੜੇ ਦੇ ਮੁਖੀ ਰਾਜਵਿੰਦਰ ਵਾਸੀ ਬਾਗਵਾਲਾ (ਸ਼ਾਹਕੋਟ) ਅਤੇ ਗਿੰਦਾ ਧੜੇ ਦੇ ਹਰਜਿੰਦਰ ਵਾਸੀ ਮਲਸੀਆਂ ਨੂੰ ਗੋਲੀਆਂ ਵੀ ਲੱਗੀਆਂ। ਹਰਜਿੰਦਰ ਦੀ ਲੱਤ ਵਿੱਚ ਗੋਲੀ ਲੱਗੀ। ਜਦਕਿ ਰਾਜਵਿੰਦਰ ਦੇ ਪੱਟ ਵਿੱਚ ਗੋਲੀ ਲੱਗੀ ਹੈ। ਇਨ੍ਹਾਂ ਤੋਂ ਇਲਾਵਾ ਵਿਨੋਦ ਵਾਸੀ ਜੈਨ ਕਲੋਨੀ ਸ਼ਾਹਕੋਟ, ਅਰਸ਼ਦੀਪ ਸਿੰਘ ਵਾਸੀ ਫਖਰੂਵਾਲ ਜ਼ਖ਼ਮੀ ਹੋ ਗਏ। ਵਿਨੋਦ ਦੇ ਪੇਟ ਵਿੱਚ ਗੋਲੀ ਲੱਗਣ ਕਾਰਨ ਉਸ ਨੂੰ ਗੰਭੀਰ ਹਾਲਤ ਵਿਚ ਸ਼ਾਹਕੋਟ ਸਿਵਲ ਹਸਪਤਾਲ ਤੋਂ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ।

ਪੁਲਿਸ ਨੇ ਮੌਕੇ ਤੋਂ ਖੋਲ ਬਰਾਮਦ ਕੀਤੇ, ਵਾਹਨ ਜ਼ਬਤ ਕਰ ਲਏ

ਦੇਰ ਸ਼ਾਮ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਐਚਓ ਗੁਰਿੰਦਰਜੀਤ ਸਿੰਘ ਪੁਲਿਸ ਫੋਰਸ ਸਮੇਤ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਮੌਕੇ ਤੋਂ 14 ਖੋਲ ਬਰਾਮਦ ਕੀਤੇ ਗਏ ਹਨ। ਮੌਕੇ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਾਰਦਾਤ ਵਾਲੀ ਥਾਂ ਤੋਂ ਦੋ ਗੱਡੀਆਂ ਅਤੇ ਚਾਰ ਮੋਟਰਸਾਈਕਲ ਵੀ ਜ਼ਬਤ ਕੀਤੇ ਗਏ ਹਨ।