The Khalas Tv Blog Punjab ਮਨੁੱਖਤਾ ਹੋਈ ਸ਼ਰਮਸ਼ਾਰ, ਪਟਿਆਲਾ ‘ਚ ਨਾਬਾਲਗ ਨਾਲ ਹੋਇਆ ਬਲਾਤਕਾਰ
Punjab

ਮਨੁੱਖਤਾ ਹੋਈ ਸ਼ਰਮਸ਼ਾਰ, ਪਟਿਆਲਾ ‘ਚ ਨਾਬਾਲਗ ਨਾਲ ਹੋਇਆ ਬਲਾਤਕਾਰ

ਪਟਿਆਲਾ (Patiala) ਦੇ ਸਨੌਰ (Sanour) ਤੋਂ ਮਨੁੱਖਤਾ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ 15 ਸਾਲਾ ਨਾਬਾਲਗ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ ਨੇ ਦੱਸਿਆ ਕਿ ਉਸ ਦੀ ਲੜਕੇ ਨਾਲ ਇੰਸਟਾਗ੍ਰਾਮ ‘ਤੇ ਦੋਸਤੀ ਹੋਈ ਸੀ, ਜਿਸ ਨਾਲ ਤਿੰਨ ਮਹੀਨਿਆਂ ਤੱਕ ਗੱਲਬਾਤ ਹੁੰਦੀ ਰਹੀ। ਉਸ ਨੌਜਵਾਨ ਨੇ ਲੜਕੀ ਨੂੰ ਮਿਲਣ ਦੇ ਬਹਾਨੇ ਬੁਲਾਇਆ। ਲੜਕੀ ਨੂੰ ਮਿਲਣ ਆਇਆ ਨੌਜਵਾਨ ਉਸ ਨੂੰ ਆਪਣੇ ਦੋਸਤ ਨਾਲ ਬਾਈਕ ‘ਤੇ ਬਿਠਾ ਕੇ ਖੇਤ ‘ਚ ਮੋਟਰ ਪੰਪ ਦੇ ਕਮਰੇ ‘ਚ ਲੈ ਗਿਆ ਅਤੇ ਜਬਰ-ਜ਼ਨਾਹ ਕੀਤਾ।

ਦੱਸਿਆ ਜਾਂਦਾ ਹੈ ਕਿ ਬਲਾਤਕਾਰ ਕਰਨ ਤੋਂ ਬਾਅਦ ਮੁਲਜ਼ਮ ਲੜਕੀ ਨੂੰ ਉਸ ਦੇ ਘਰ ਦੇ ਬਾਹਰ ਛੱਡ ਕੇ ਭੱਜ ਗਿਆ। ਸਨੌਰ ਪੁਲੀਸ ਨੇ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਜਸਕਰਨ ਸਿੰਘ ਅਤੇ ਉਸ ਦੇ ਸਾਥੀ ਝੀਂਡਾ ਵਾਸੀ ਖਾਲਸਾ ਕਲੋਨੀ ਸਨੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਥਾਣਾ ਸਨੌਰ ਦੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਲੜਕੀ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ –  ਪਟਿਆਲਾ ‘ਚ ਕੱਪੜੇ ਦੀ ਦੁਕਾਨ ‘ਤੇ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

 

Exit mobile version