Punjab

CM ਮਾਨ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰਾਂ ਨੂੰ ਦੋ ਟੁੱਕ, ਕਿਹਾ ’’ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ”

Two pieces to the opposition parties regarding CM Mann's law and order said "I have moment-by-moment information of Punjab".

ਚੰਡੀਗੜ੍ਹ : ਪੰਜਾਬ ਵਿੱਚ ਕਾਨੂੰਨ ਵਿਵਸਥਾ ( law and order ) ਖਰਾਬ ਹੋਣ ਦਾ ਦੋਸ਼ ਲਗਾਉਂਦੇ ਹੋਏ ਵਿਰੋਧੀ ਧਿਰਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ( CM Bhagwant Singh Mann ) ਨੇ ਟਵੀਟ ਕਰਕੇ ਵਿਰੋਧੀ ਧਿਰਾਂ ਨੂੰ ਜਵਾਬ ਦਿੱਤਾ ਹੈ। ਵਿਰੋਧੀਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਇਕ ਟਵੀਟ ਕੀਤਾ ਹੈ। ਉਹਨਾਂ ਕਿਹਾ ਕਿ ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰ ’ਤੇ ਵੱਡਾ ਹਮਲਾ ਬੋਲਿਆ ਹੈ। CM ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ, ’’ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ..ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ.. ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ…।

ਦੱਸ ਦਈਏ ਕਿ ਪੰਜਾਬ ਵਿੱਚ ਲਗਾਤਾਰ ਵੱਧਦੀਆਂ ਲੁੱਟਾਂ ਖੋਹਾਂ, ਕਤਲ , ਅਤੇ ਹੋਰ ਕਈ ਘਟਵਾਨਾਂ ਨੂੰ ਲੈ ਕੇ ਵਿਰੋਧੀ ਧਿਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਕਾਨੂੰਨ ਵਿਵਸਥਾ ਖਰਾਬ ਹੋਣ ਦਾ ਦੋਸ਼ ਲਗਾਉਂਦੀਆਂ ਰਹਿੰਦੀਆਂ ਹਨ। ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਟਵੀਟ ਕਰਦਿਆਂ ਆਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ।

ਦੱਸ ਦੇਈਏ ਕਿ ਹੁਣੇ ਜਿਹੇ ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ । ਇਸ ਦਰਮਿਆਨ ਉਨ੍ਹਾਂ ਨੇ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਸੀ। ਕੇਂਦਰ ਵੱਲੋਂ ਹੋਲੇ ਮਹੱਲੇ ਦਰਮਿਆਨ ਸੁਰੱਖਿਆ ਦੇ ਮੱਦੇਨਜ਼ਰ ਸੀਆਰਪੀਐੱਫ ਦੀਆਂ 18 ਕੰਪਨੀਆਂ ਪੰਜਾਬ ਲਈ ਰਵਾਨਾ ਕਰ ਦਿੱਤੀਆਂ ਗਈਆਂ ਹਨ ਤੇ 1900 ਜਵਾਨ 16 ਮਾਰਚ ਤੱਕ ਪੰਜਾਬ ਭੇਜ ਦਿੱਤੇ ਜਾਣਗੇ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਰੋਸਾ ਦਿੱਤਾ ਸੀ ਕਿ ਕੇਂਦਰ ਤੇ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਅਮਨ ਕਾਨੂੰਨ ਨਾਲ ਜੁੜੇ ਸਾਰੇ ਮੁੱਦਿਆਂ ‘ਤੇ ਮਿਲ ਕੇ ਕੰਮ ਕਰਨਗੀਆਂ।