The Khalas Tv Blog Punjab ਸੜਕ ਹਾਦਸੇ ਵਿਚ ਫ਼ਤਹਿਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਦੋ ਸ਼ਰਧਾਲੂਆਂ ਦੀ ਮੌਤ
Punjab

ਸੜਕ ਹਾਦਸੇ ਵਿਚ ਫ਼ਤਹਿਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਦੋ ਸ਼ਰਧਾਲੂਆਂ ਦੀ ਮੌਤ

ਸ਼ਹੀਦੀ ਦਿਹਾੜੇ ਮੌਕੇ ਫ਼ਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਤੇਜ਼ ਰਫ਼ਤਾਰ ਨਾਲ ਜਾ ਰਹੇ ਟਰੈਕਟਰ ਟਰਾਲੀ ਦੀ ਟਰਾਲੇ ਨਾਲ ਟੱਕਰ ਹੋ ਗਈ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਹਿਚਾਣ ਅਵਤਾਰ ਸਿੰਘ ਉਰਫ ਤਾਰੂ (32 ਸਾਲ) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਹੈ।  ਮ੍ਰਿਤਕ ਹਲਕਾ ਖੇਮਕਰਨ ਦੇ ਪਿੰਡ ਭਗਵਾਨਪੁਰਾ ਦੇ ਰਹਿਣ ਵਾਲੇ ਸਨ।

ਮਿਲੀ ਜਾਣਕਾਰੀ ਅਨੁਸਾਰ ਟਰੈਕਟਰ ਟਰਾਲੀ ਦੀ ਰਫ਼ਤਾਰ ਬਹੁਤ ਤੇਜ਼ ਸੀ ਜਿਸ ਕਰਕੇ ਇਹ ਹਾਦਸਾ ਵਾਪਰ ਗਿਆ। ਹਾਦਸੇ ’ਚ 10 ਤੋਂ ਵੱਧ ਸ਼ਰਧਾਲੂ ਜ਼ਖਮੀ ਹੋ ਗਏ। ਇਸ ਸੰਬੰਧੀ ਮੰਡੀ ਗੋਬਿੰਦਗੜ੍ਹ ਥਾਣਾ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ – ਤਰਨਤਾਰਨ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਮੁੱਠਭੇੜ, ਲੰਡਾ ਗੈਂਗ ਦੇ 3 ਮੈਂਬਰ ਕਾਬੂ

Exit mobile version