The Khalas Tv Blog International ਇਟਲੀ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦਾ ਕਤਲ
International Punjab Religion

ਇਟਲੀ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦਾ ਕਤਲ

ਬਰਗਾਮੋ (19 ਅਪ੍ਰੈਲ, 2026): ਇਟਲੀ ਦੇ ਬਰਗਾਮੋ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕਾਂ ਦੀ ਪਛਾਣ ਰਜਿੰਦਰ ਸਿੰਘ (48) ਅਤੇ ਗੁਰਮੀਤ ਸਿੰਘ (48) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਸੇਵਾਦਾਰ ਲੰਮੇ ਸਮੇਂ ਤੋਂ ਗੁਰਦੁਆਰਾ ਸਾਹਿਬ ਵਿੱਚ ਸੇਵਾ ਨਿਭਾ ਰਹੇ ਸਨ।

ਸ਼ੁੱਕਰਵਾਰ ਰਾਤ ਜਦੋਂ ਰਜਿੰਦਰ ਸਿੰਘ ਅਤੇ ਗੁਰਮੀਤ ਸਿੰਘ ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ’ਤੇ ਸੇਵਾ ਨਿਭਾ ਰਹੇ ਸਨ, ਤਾਂ ਇੱਕ ਕਾਰ ਵਿੱਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਉਨ੍ਹਾਂ ’ਤੇ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ। ਹਮਲਾਵਰਾਂ ਨੇ ਲਗਭਗ 10 ਰਾਊਂਡ ਗੋਲ਼ੀਆਂ ਚਲਾਈਆਂ। ਦੋਵਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਵਾਰਦਾਤ ਤੋਂ ਬਾਅਦ ਹਮਲਾਵਰ ਕਾਰ ਵਿੱਚ ਫ਼ਰਾਰ ਹੋ ਗਏ।

ਇਟਲੀ ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਮਲਾਵਰ ਭਾਰਤੀ ਮੂਲ ਦਾ ਹੀ ਹੈ ਅਤੇ ਇਹ ਮਾਮਲਾ ਆਪਸੀ ਰੰਜਿਸ਼ ਨਾਲ ਜੁੜਿਆ ਹੋ ਸਕਦਾ ਹੈ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਵਿਸਾਖੀ ਦੇ ਸਬੰਧ ਵਿੱਚ ਸਜਾਇਆ ਜਾਣ ਵਾਲਾ ਨਗਰ ਕੀਰਤਨ ਵੀ ਰੱਦ ਕਰ ਦਿੱਤਾ ਗਿਆ ਹੈ।

Exit mobile version