Punjab

ਮਾਂ ਰਹਿੰਦੀ ਸੀ ਬਿਮਾਰ , ਦੋ ਸਕੀਆਂ ਭੈਣਾਂ ਨੇ ਪਰੇਸ਼ਾਨ ਹੋ ਕੇ ਚੁੱਕਿਆ ਇਹ ਕਦਮ

Two sisters committed suicide in Amritsar mother used to be sick hanged herself after her death for fear of being alone.

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਜਿਲ੍ਹੇ ਵਿੱਚ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਦੋ ਸਕੀਆਂ ਭੈਣਾਂ ਨੇ ਇੱਕਠੇ ਹੀ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਦੋਵੇਂ ਭੈਣਾਂ ਆਪਣੀ ਮਾਂ ਦੇ ਬੀਮਾਰ ਹੋਣ ਕਾਰਨ ਚਿੰਤਤ ਸਨ ਅਤੇ ਦੋਵੇਂ ਅਣਵਿਆਹੀਆਂ ਸਨ। ਮਾਂ ਦੀ ਮੌਤ ਤੋਂ ਬਾਅਦ ਇਕੱਲੇ ਰਹਿਣ ਦੇ ਡਰ ਦੇ ਖਦਸ਼ੇ ਕਾਰਨ ਦੋਵਾਂ ਭੈਣਾਂ ਨੇ ਬੀਤੀ ਰਾਤ ਨੂੰ ਇਹ ਦਰਦਨਾਕ ਕਦਮ ਚੁੱਕਿਆ। ਪੁਲਿਸ ਨੇ ਲਾਸਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਲਾਰੈਂਸ ਰੋਡ ਅਧੀਨ ਪੈਂਦੇ ਨਿਊ ਗਾਰਡਨ ਐਵੀਨਿਊ ਵਿੱਚ ਰਹਿਣ ਵਾਲੀਆਂ ਦੋ ਭੈਣਾਂ ਨੇ ਖੁਦਕੁਸ਼ੀ ਕਰ ਲਈ ਹੈ। ਦੋਵਾਂ ਦੀ ਪਛਾਣ ਜੋਤੀ ਕਪੂਰ ਅਤੇ ਸੀਮਾ ਕਪੂਰ ਵਜੋਂ ਹੋਈ ਹੈ। ਦੋਵਾਂ ਦੀ ਉਮਰ 50 ਸਾਲ ਦੇ ਕਰੀਬ ਸੀ। ਦੋਵਾਂ ਨੇ ਮਰਨ ਤੋਂ ਪਹਿਲਾਂ ਇੱਕ ਸੁਸਾਈਡ ਨੋਟ ਵੀ ਲਿਖਿਆ ਸੀ ਅਤੇ ਇਸ ਵਿੱਚ ਆਪਣਾ ਪੋਸਟਮਾਰਟਮ ਨਾ ਕਰਨ ਦੀ ਇੱਛਾ ਜ਼ਾਹਰ ਕੀਤੀ ਹੈ।

ਮਾਂ ਬਿਮਾਰ ਰਹਿੰਦੀ ਸੀ

ਪੁਲਿਸ ਜਾਂਚ ‘ਚ ਪਤਾ ਲੱਗਾ ਕਿ ਦੋਵੇਂ ਭੈਣਾਂ ਦਾ ਵਿਆਹ ਨਹੀਂ ਹੋਇਆ ਸੀ। ਦੋਵੇਂ ਆਪਣੀ ਮਾਂ ਨਾਲ ਇੱਕੋ ਘਰ ਵਿੱਚ ਰਹਿੰਦੀਆਂ ਸਨ ਪਰ ਮਾਂ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੀ ਹੈ । ਉਸ ਦੀ ਮੌਤ ਦਾ ਡਰ ਦੋਹਾਂ ਨੂੰ ਅੰਦਰੋ ਅੰਦਰੀ ਖਾ ਰਿਹਾ ਸੀ। ਖੁਦਕੁਸ਼ੀ ਨੋਟ ‘ਚ ਦੋਹਾਂ ਨੇ ਲਿਖਿਆ ਕਿ ਮਾਂ ਦੇ ਜਾਣ ਤੋਂ ਬਾਅਦ ਉਹ ਇਕੱਲੇ ਹੋਣ ਤੋਂ ਡਰਦੀਆਂ ਸਨ। ਜਿਸ ਕਾਰਨ ਉਨ੍ਹਾਂ ਨੇ ਇਹ ਕਦਮ ਪੁੱਟਿਆ। ਇਸ ਲਈ ਕਿਸੇ ਨੂੰ ਦੋਸ਼ੀ ਨਹੀਂ ਠਹਿਰਾਇਆ ਜਾਣਾ ਚਾਹੀਦਾ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਤ ਨੂੰ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੁਰਦਾਘਰ ਭੇਜ ਦਿੱਤਾ ਗਿਆ। ਫਿਲਹਾਲ ਪੁਲਿਸ ਨੇ ਆਈਪੀਸੀ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਰਿਸ਼ਤੇਦਾਰਾਂ ਦੇ ਬਿਆਨ ਲਏ ਜਾ ਰਹੇ ਹਨ। ਜਿਸ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।