The Khalas Tv Blog International ਅਮਰੀਕਾ ’ਚ ਜਲੰਧਰ ਦੀਆਂ 2 ਭੈਣਾਂ ’ਤੇ ਗੋਲ਼ੀਬਾਰੀ; ਇੱਕ ਦੀ ਮੌਤ, ਦੂਜੀ ਗੰਭੀਰ ਜ਼ਖਮੀ
International Punjab

ਅਮਰੀਕਾ ’ਚ ਜਲੰਧਰ ਦੀਆਂ 2 ਭੈਣਾਂ ’ਤੇ ਗੋਲ਼ੀਬਾਰੀ; ਇੱਕ ਦੀ ਮੌਤ, ਦੂਜੀ ਗੰਭੀਰ ਜ਼ਖਮੀ

ਅਮਰੀਕਾ ਦੇ ਨਿਊਜਰਸੀ ਵਿੱਚ ਇੱਕ ਨੌਜਵਾਨ ਨੇ ਜਲੰਧਰ ਦੀਆਂ ਦੋ ਭੈਣਾਂ ਉੱਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਵਿੱਚ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਵੀ ਨਕੋਦਰ, ਜਲੰਧਰ ਦਾ ਰਹਿਣ ਵਾਲਾ ਹੈ ਤੇ ਉਹ ਸਿਰਫ 19 ਸਾਲਾਂ ਦਾ ਹੈ। ਦੋਵੇਂ ਚਚੇਰੀਆਂ ਭੈਣਾਂ ਸਨ।

ਮੁਲਜ਼ਮ ਦੀ ਪਛਾਣ ਗੌਰਵ ਗਿੱਲ ਵਾਸੀ ਪਿੰਡ ਹੁਸੈਨਪੁਰ ਵਜੋਂ ਹੋਈ ਹੈ। ਗੋਲੀਬਾਰੀ ’ਚ ਮਰਨ ਵਾਲੀ ਲੜਕੀ ਦੀ ਪਛਾਣ 29 ਸਾਲਾ ਜਸਵੀਰ ਕੌਰ ਵਾਸੀ ਨੂਰਮਹਿਲ ਵਜੋਂ ਹੋਈ ਹੈ। ਇਸ ਘਟਨਾ ਵਿੱਚ ਜਸਵੀਰ ਕੌਰ ਦੀ 20 ਸਾਲਾ ਭੈਣ ਜ਼ਖ਼ਮੀ ਹੋ ਗਈ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦਾ ਅਮਰੀਕਾ ਵਿੱਚ ਇਲਾਜ ਚੱਲ ਰਿਹਾ ਹੈ।

ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੌਰਵ ਗਿੱਲ ਨੂੰ ਬੁੱਧਵਾਰ ਸਵੇਰੇ ਲੜਕੀਆਂ ਨੂੰ ਗੋਲੀ ਮਾਰਨ ਤੋਂ ਕੁਝ ਘੰਟੇ ਬਾਅਦ ਹੀ ਅਧਿਕਾਰੀਆਂ ਨੇ ਗ੍ਰਿਫ਼ਤਾਰ ਕਰ ਲਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਸਵੀਰ ਕੌਰ ਸ਼ਾਦੀਸ਼ੁਦਾ ਸੀ ਤੇ ਉਸ ਦਾ ਪਤੀ ਟਰੱਕ ਚਲਾਉਂਦਾ ਹੈ। ਘਟਨਾ ਸਮੇਂ ਉਹ ਟਰੱਕ ਲੈ ਕੇ ਬਾਹਰ ਗਿਆ ਹੋਇਆ ਸੀ।

ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਗੌਰਵ ਤੇ 20 ਸਾਲਾ ਲੜਕੀ ਜਲੰਧਰ ਵਿੱਚ ਇਕੱਠੇ ਟੋਫਲ ਕਰਦੇ ਸਨ। ਦੋਵੇਂ ਇੱਕ ਦੂਜੇ ਨੂੰ ਜਾਣਦੇ ਸਨ। ਦੋਵੇਂ ਅਮਰੀਕਾ ‘ਚ ਸਨ। ਹਮਲੇ ਤੋਂ ਬਾਅਦ ਮੁਲਜ਼ਮ ਨੂੰ ਪੁਲਿਸ ਨੇ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਹੈ। ਇਸ ਦਾ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਇਆ ਹੈ। ਸੀਸੀਟੀਵੀ ਵਿੱਚ ਅਮਰੀਕਨ ਪੁਲਿਸ ਮੁਲਜ਼ਮ ਗੌਰਵ ਨੂੰ ਹਿਰਾਸਤ ਵਿੱਚ ਲੈਂਦੀ ਨਜ਼ਰ ਆ ਰਹੀ ਹੈ। ਪੁਲ਼ਿਸ ਨੇ ਮੁਲਜ਼ਮਾਂ ਕੋਲੋਂ ਕਤਲ ਕਰਨ ਵੇਲੇ ਵਰਤਿਆ ਹਥਿਆਰ ਵੀ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ – ਲੁਧਿਆਣਾ ’ਚ ਕਿਸਾਨਾਂ ਦਾ ਅਲਟੀਮੇਟਮ! “ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਘਟਾਓ ਨਹੀਂ ਤਾਂ…”

Exit mobile version