‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਸ਼ਮੀਰ ਦੇ ਸ੍ਰੀਨਗਰ ਵਿੱਚ ਦਿਨ-ਦਿਹਾੜੇ ਦੋ ਅਧਿਆਪਕਾਂ ਦੀ ਹੱਤਿਆ ਕਰ ਦਿੱਤੀ ਗਈ ਹੈ। ਦੋਵੇਂ ਅਧਿਆਪਕ ਸਿੱਖ ਅਤੇ ਕਸ਼ਮੀਰੀ ਪੰਡਿਤ ਕਮਿਉਨਿਟੀ ਵਿੱਚੋਂ ਆਉਂਦੇ ਹਨ। ਮ੍ਰਿਤਕ ਅਧਿਆਪਕਾਂ ਦੀ ਪਛਾਣ ਸਤਿੰਦਰ ਕੌਰ ਅਤੇ ਦੀਪਕ ਚੰਦ ਵਜੋਂ ਹੋਈ ਹੈ। ਮੌਕੇ ‘ਤੇ ਸਿਕਉਰਿਟੀ ਫੋਰਸ ਤਾਇਨਾਤ ਕੀਤੀ ਗਈ। ਸ੍ਰੀਨਗਰ ਦੇ ਆਲ ਪਾਰਟੀਜ਼ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਜਗਮੋਹਨ ਸਿੰਘ ਨੇ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਅਸੀਂ ਆਪਣੀ ਕਮਿਉਨਿਟੀ ਉੱਤੇ ਹੋਰ ਇਹੋ ਜਿਹੇ ਹਮਲੇ ਬਰਦਾਸ਼ਤ ਨਹੀਂ ਕਰਾਂਗੇ। ਮੈਂ ਸਾਰੇ ਸਰਕਾਰੀ ਸਿੱਖ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਰੇ ਉਦੋਂ ਤੱਕ ਦਫ਼ਤਰਾਂ ਦਾ ਬਾਈਕਾਟ ਕਰਨ ਜਦੋਂ ਤੱਕ ਸਰਕਾਰ ਅਜਿਹੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰਦੀ ਅਤੇ ਕਸ਼ਮੀਰ ਵਿੱਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਉਂਦੀ।