The Khalas Tv Blog Punjab ਸਰਹੰਦ ਨਹਿਰ ‘ਚ ਰੁੜੇ ਦੋ ਨੌਜਵਾਨ, ਪ੍ਰਸ਼ਾਸਨ ਮੌਕੇ ‘ਤੇ ਪੁੱਜਿਆ
Punjab

ਸਰਹੰਦ ਨਹਿਰ ‘ਚ ਰੁੜੇ ਦੋ ਨੌਜਵਾਨ, ਪ੍ਰਸ਼ਾਸਨ ਮੌਕੇ ‘ਤੇ ਪੁੱਜਿਆ

ਪੰਜਾਬ ਵਿੱਚ ਕਹਿਰ ਦੀ ਗਰਮੀ ਪੈ ਰਹੀ ਹੈ। ਗਰਮੀ ਤੋਂ ਬਚਣ ਲਈ ਨਹਾਉਣ ਗਏ ਦੋ ਨੌਜਵਾਨ ਪਾਣੀ ਵਿੱਚ ਰੁੜ ਗਏ। ਦੋਵੇਂ ਨੌਜਵਾਨ ਬਠਿੰਡਾ ਦੀ ਸਰਹੰਦ ਨਹਿਰ ‘ਤੇ ਨਹਾਉਣ ਲਈ ਗਏ ਸੀ। ਸਾਰੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਹਾਰਾ ਜਨ ਸੇਵਾ ਸੰਸਥਾ ਦੇ ਵਲੰਟੀਅਰ ਅਤੇ ਪੁਲਿਸ ਵੱਲੋਂ ਦੋਵੇਂ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋ ਨੌਜਵਾਨ ਬਠਿੰਡਾ ਦੀ ਸਰਹੰਦ ਨਹਿਰ ’ਤੇ ਨਹਾਉਣ ਲਈ ਆਏ ਸਨ। ਇਸ ਦੌਰਾਨ ਉਹ ਪਾਣੀ ਵਿੱਚ ਡੁੱਬ ਗਿਆ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ NDRF ਟੀਮ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਕ ਨੌਜਵਾਨ ਦੀ ਪਛਾਣ ਰਾਹੁਲ ਵਾਸੀ ਜੈਪੁਰ, ਰਾਜਸਥਾਨ ਵਜੋਂ ਹੋਈ ਹੈ, ਜਦਕਿ ਦੂਜੇ ਨੌਜਵਾਨ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਦੋਵਾਂ ਨੌਜਵਾਨਾਂ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ –  ਸੁਖਬੀਰ ਬਾਦਲ ਲਈ ਉੱਭਰੀ ਵੱਡੀ ਚਣੌਤੀ, ਵਿਰੋਧੀ ਧੜੇ ਨੇ ਮਤਾ ਕੀਤਾ ਪਾਸ

 

 

Exit mobile version