The Khalas Tv Blog Punjab ਤਰਨ ਤਾਰਨ ’ਚ ਭਿਆਨਕ ਹਾਦਸਾ! 2 ਨੌਜਵਾਨ ਪਟਵਾਰੀਆਂ ਦੀ ਮੌਤ, ਛੇ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Punjab

ਤਰਨ ਤਾਰਨ ’ਚ ਭਿਆਨਕ ਹਾਦਸਾ! 2 ਨੌਜਵਾਨ ਪਟਵਾਰੀਆਂ ਦੀ ਮੌਤ, ਛੇ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਬਿਉਰੋ ਰਿਪੋਰਟ: ਤਰਨ ਤਾਰਨ ਵਿੱਚ ਬੀਤੀ ਰਾਤ ਵੱਡਾ ਹਾਦਸਾ ਵਾਪਰਿਆ। ਇਸ ਦੌਰਾਨ ਇੱਕ ਹੌਂਡਾ ਸਿਟੀ ਕਾਰ ਕੱਚਾ ਪੱਕਾ ਦੀ ਨਹਿਰ ਵਿੱਚ ਡਿੱਗ ਗਈ। ਕਾਰ ਵਿੱਚ ਸਵਾਰ ਦੋ ਨੌਜਵਾਨ ਪਟਵਾਰੀਆਂ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਰਣਜੋਤ ਸਿੰਘ ਵਾਸੀ ਨਾਰਲੀ ਅਤੇ ਹਰਜਿੰਦਰ ਸਿੰਘ ਵਾਸੀ ਭਿੱਖੀਵਿੰਡ ਵਜੋਂ ਹੋਈ ਹੈ ਜੋ ਕਿ ਬਤੌਰ ਮੌਜੂਦਾ ਪਟਵਾਰੀ ਸਨ।

ਦੋਵਾਂ ਮ੍ਰਿਤਕਾਂ ਦੇ ਵਾਰਸਾਂ ਨੇ ਦੱਸਿਆ ਕਿ ਬੀਤੀ ਰਾਤ ਦਾ ਸਾਢੇ ਦੇ ਕਰੀਬ ਹਰੀਕੇ ਵਾਲੀ ਸਾਈਡ ਤੋਂ ਆ ਰਹੇ ਦੋਵਾਂ ਨੌਜਵਾਨਾਂ ਦੀ ਕਾਰ ਜੋ ਕਿ ਅਚਾਨਕ ਅਸੰਤੁਲਿਤ ਹੋ ਕੇ ਥਾਣਾ ਕੱਚਾ ਪੱਕਾ ਨਜਦੀਕ ਬਣੀ ਨਹਿਰ ਵਿੱਚ ਜਾ ਡਿੱਗੀ ਜਿਸ ਨਾਲ ਪਾਣੀ ਜਿਆਦਾ ਹੋਣ ਕਰਕੇ ਗੱਡੀ ਨਹਿਰ ਵਿੱਚ ਹੀ ਡੁੱਬ ਗਈ ਅਤੇ ਗੱਡੀ ਵਿੱਚ ਮੌਜੂਦ ਦੋਵੇਂ ਪਟਵਾਰੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ।

ਮਹਿਜ ਛੇ ਮਹੀਨੇ ਪਹਿਲਾਂ ਹੀ ਮ੍ਰਿਤਕ ਪਟਵਾਰੀ ਹਰਜਿੰਦਰ ਸਿੰਘ ਦਾ ਵਿਆਹ ਹੋਇਆ ਸੀ। ਉਸਦੇ ਘਰ ਵਿੱਚ ਪਤਨੀ ਤੋਂ ਇਲਾਵਾ ਉਸ ਦੀ ਮਾਂ ਹੀ ਮੌਜੂਦ ਹੈ। ਉਧਰ ਪਟਵਾਰੀ ਰਣਜੋਤ ਸਿੰਘ ਆਪਣੇ ਪਿੱਛੇ ਇੱਕ ਭਰਾ ਤੇ ਮਾਂ ਛੱਡ ਗਿਆ ਹੈ।

Exit mobile version