The Khalas Tv Blog Punjab ਪਟਿਆਲਾ ਦੇ ਬੱਸ ਸਟੈਂਡ ਨੇੜੇ ਤੋਂ ਮਿਲੀਆਂ ਦੋ ਨੌਜਵਾਨਾਂ ਦੀਆਂ… ਦੋਵੇਂ ਸਨ ਦੋਸਤ
Punjab

ਪਟਿਆਲਾ ਦੇ ਬੱਸ ਸਟੈਂਡ ਨੇੜੇ ਤੋਂ ਮਿਲੀਆਂ ਦੋ ਨੌਜਵਾਨਾਂ ਦੀਆਂ… ਦੋਵੇਂ ਸਨ ਦੋਸਤ

Two youths were killed with sharp weapons in Patiala a wave of mourning in the area...

ਪਟਿਆਲਾ : ਬੀਤੇ ਦਿਨੀਂ ਸੋਮਵਾਰ ਨੂੰ ਪਟਿਆਲਾ ਵਿੱਚ ਦੋ ਨੌਜਵਾਨਾਂ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਬੱਸ ਸਟੈਂਡ ਨੇੜੇ ਮਿਲੀਆਂ। ਪੁਲਿਸ ਮੁਤਬਾਕ ਦੋਵਾਂ ਦਾ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ। ਮ੍ਰਿਤਕਾਂ ਦੀ ਪਛਾਣ ਨਕੁਲ (18) ਵਾਸੀ ਪੁਰਾਣਾ ਬਿਸ਼ਨ ਨਗਰ ਪਟਿਆਲਾ ਅਤੇ ਅਨਿਲ (20) ਪੁੱਤਰ ਦੁਰਗਾ ਪ੍ਰਸਾਦ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ ਪਟਿਆਲਾ ਵਜੋਂ ਹੋਈ ਹੈ। ਥਾਣਾ ਲਾਹੌਰੀ ਗੇਟ ਦੀ ਪੁਲੀਸ ਨੇ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਸੀ।

ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਦੋਵੇਂ ਮ੍ਰਿਤਕ ਆਪਸ ਵਿੱਚ ਦੋਸਤ ਸਨ ਅਤੇ ਤਿੰਨ-ਚਾਰ ਦਿਨ ਪਹਿਲਾਂ ਉਨ੍ਹਾਂ ਦੀ ਕੁਝ ਲੋਕਾਂ ਨਾਲ ਲੜਾਈ ਹੋਈ ਸੀ। ਪੁਲਿਸ ਨੂੰ ਸ਼ੱਕ ਹੈ ਕਿ ਦੋਵਾਂ ਦਾ ਕਤਲ ਇਸੇ ਦੁਸ਼ਮਣੀ ਵਿੱਚ ਹੋਇਆ ਹੈ।

ਪੁਲਿਸ ਮੁਤਾਬਕ ਨਕੁਲ ਤੇ ਅਨਿਲ ਰਾਤ ਸਮੇਂ ਘਰੋਂ ਮੋਟਰਸਾਈਕਲ ’ਤੇ ਨਿਕਲੇ ਸਨ। ਉਨ੍ਹਾਂ ਦਾ ਪੰਜ-ਛੇ ਹਥਿਆਰਬੰਦਾਂ ਨੇ ਪਿੱਛਾ ਕੀਤਾ ਤੇ ਉਨ੍ਹਾਂ ’ਤੇ ਚਾਕੂਆਂ ਨਾਲ ਕਈ ਵਾਰ ਕੀਤੇ, ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇਹਾਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ।

Exit mobile version