‘ਦ ਖ਼ਾਲਸ ਬਿਊਰੋ :- ਉੱਤਰ ਪ੍ਰਦੇਸ਼ ਸਰਕਾਰ ‘ਲਵ ਜਿਹਾਦ’ ਨਾਲ ਨਜਿੱਠਣ ਲਈ ਆਰਡੀਨੈਂਸ ਲਿਆਉਣ ਦੀ ਤਿਆਰੀ ਕਰ ਰਹੀ ਹੈ ਤਾਂ ਜੋ ਜ਼ਬਰਨ ਧਰਮ ਬਦਲਾਅ ਨੂੰ ਠੱਲ੍ਹ ਪਾਈ ਜਾ ਸਕੇ। ਜਾਣਕਾਰੀ ਮੁਤਾਬਕ ਆਰਡੀਨੈਂਸ ਦਾ ਖਰੜਾ ਲਗਭਗ ਤਿਆਰ ਹੈ ਅਤੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਇਸ ਆਰਡੀਨੈਂਸ ਨੂੰ ਆਪਣੀ ਸਹਿਮਤੀ ਦੇ ਦਿੱਤੀ ਹੈ। ਪਿਛਲੇ ਦਿਨੀਂ ਇਲਾਹਾਬਾਦ ਹਾਈਕੋਰਟ ਨੇ ਆਪਣੇ ਇੱਕ ਫ਼ੈਸਲੇ ਵਿੱਚ ਕਿਹਾ ਸੀ ਕਿ ਸਿਰਫ਼ ਵਿਆਹ ਲਈ ਧਰਮ ਬਦਲਾਉਣ ਨੂੰ ਸਵੀਕਾਰਿਆ ਨਹੀਂ ਜਾ ਸਕਦਾ।