The Khalas Tv Blog International ਘਰੇਲੂ ਝਗੜਿਆਂ ਦੇ ਨਿਪਟਾਰੇ ਲਈ UK ‘ਚ ਬਣੀ ਪਹਿਲੀ ‘ਸਿੱਖ ਅਦਾਲਤ’
International Punjab Religion

ਘਰੇਲੂ ਝਗੜਿਆਂ ਦੇ ਨਿਪਟਾਰੇ ਲਈ UK ‘ਚ ਬਣੀ ਪਹਿਲੀ ‘ਸਿੱਖ ਅਦਾਲਤ’

First Sikh Court in UK

ਬਰਤਾਨੀਆ ਵਿੱਚ ਰਹਿੰਦੇ ਸਿੱਖ ਭਾਈਚਾਰੇ ਲਈ ਬੜੀ ਸਕਾਰਾਤਮਕ ਖ਼ਬਰ ਆਈ ਹੈ। ਬਰਤਾਨੀਆ ਵਿੱਚ ਪਰਿਵਾਰਿਕ ਤੇ ਸਿਵਲ ਵਿਵਾਦਾਂ ‘ਚ ਫਸੇ ਸਿੱਖ ਭਾਈਚਾਰੇ ਦੇ ਲੋਕਾਂ ਲਈ ਇੱਕ ਵੱਖਰੀ ਸਿੱਖ ਅਦਾਲਤ ਦੀ ਸਥਾਪਨੀ ਕੀਤੀ ਗਈ ਹੈ। ਲੰਡਨ ਵਿੱਚ ਬ੍ਰਿਟਿਸ਼ ਸਿੱਖ ਵਕੀਲਾਂ ਵੱਲੋਂ ਇਹ ਪਹਿਲਕਦਮੀ ਕੀਤੀ ਗਈ ਹੈ। ਸਿੱਖ ਭਾਈਚਾਰੇ ਦੇ ਲੋਕਾਂ ਨੇ ਇੱਕਜੁੱਟ ਹੋ ਕੇ ਨਵੀਂ ਅਦਾਲਤ ਨੂੰ ਵਿਵਾਦ ਨਿਪਟਾਰਾ ਫੋਰਮ ਵਜੋਂ ਸਥਾਪਿਤ ਕੀਤਾ ਹੈ।

ਲਿੰਕਨ ਦੇ ਓਲਡ ਹਾਲ ਵਿੱਚ ਸ਼ੁਰੂ ਹੋਈ ਸਿੱਖ ਅਦਾਤਲ

ਇਕ ਖ਼ਬਰ ਵਿਚ ਕਿਹਾ ਗਿਆ ਹੈ ਕਿ ਲੰਡਨ ਦੇ ਲਿੰਕਨ ਇਨ ਦੇ ਓਲਡ ਹਾਲ ਵਿੱਚ ਇਕ ਸਮਾਗਮ ’ਚ ਇਸ ਸਿੱਖ ਅਦਾਲਤ ਦਾ ਉਦਘਾਟਨ ਕੀਤਾ ਗਿਆ। ਧਾਰਮਿਕ ਰੀਤੀ ਰਿਵਾਜ਼ਾ ਨਾਲ ਇਸ ਦੀ ਸ਼ੁਰੂਆਤ ਕੀਤੀ ਗਈ। ਅਦਾਲਤ ਦੇ ਸੰਸਥਾਪਕਾਂ ਵਿੱਚੋਂ ਇੱਕ ਐਡਵੋਕੇਟ ਬਲਦੀਪ ਸਿੰਘ ਦਾ ਕਹਿਣਾ ਹੈ ਕਿ ਇਸ ਦਾ ਉਦੇਸ਼ ਝਗੜਿਆਂ ਅਤੇ ਵਿਵਾਦਾਂ ਨਾਲ ਨਜਿੱਠਦੇ ਹੋਏ ਲੋੜ ਦੇ ਸਮੇਂ ਸਿੱਖ ਪਰਿਵਾਰਾਂ ਦੀ ਸਹਾਇਤਾ ਕਰਨਾ ਹੈ।

ਅਦਾਲਤ ਵਿੱਚ ਵਿਚਾਰੇ ਜਾਣਗੇ ਇਹ ਮਾਮਲੇ

ਸਿੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਹੈ ਕਿ ਅਦਾਲਤ ਘਰੇਲੂ ਹਿੰਸਾ, ਜੂਏਬਾਜ਼ੀ ਅਤੇ ਨਸ਼ਾਖੋਰੀ ਵਰਗੇ ਮਾਮਲੇ ਇਸ ਸਿੱਖ ਅਦਾਲਤ ਵਿੱਚ ਵਿਚਾਰੇ ਜਾਣਗੇ।

ਜੇ ਇਨ੍ਹਾਂ ਮਾਮਲਿਆਂ ਦਾ ਸਿੱਖ ਅਦਾਲਤ ਦੀ ਵਿਚੋਲਗੀ ਦੇ ਬਾਵਜੂਦ ਕੋਈ ਹੱਲ ਨਾ ਨਿਕਲਿਆ ਤਾਂ ਕੇਸ ਅਦਾਲਤ ਦੇ ਜੱਜ ਸਾਹਮਣੇ ਲਿਆਂਦਾ ਜਾ ਸਕਦਾ ਹੈ। ਇਸ ਤੋਂ ਬਾਅਦ ਆਰਬਿਟਰੇਸ਼ਨ ਐਕਟ ਤਹਿਤ ਕਾਨੂੰਨੀ ਤੌਰ ‘ਤੇ ਫੈਸਲਾ ਲਿਆ ਜਾਵੇਗਾ।

ਐਡਵੋਕੇਟ ਬਲਦੀਪ ਸਿੰਘ ਨੇ ਕਿਹਾ ਕਿ ਜਿਨ੍ਹਾਂ ਮੁੱਦਿਆਂ ਨੂੰ ਅਸੀਂ ਨਹੀਂ ਨਜਿੱਠ ਸਕਦੇ, ਉਨ੍ਹਾਂ ਨੂੰ ਢੁੱਕਵੀਂ ਥਾਂ ‘ਤੇ ਭੇਜਿਆ ਜਾਵੇਗਾ। ਨਵੇਂ ਅਦਾਲਤੀ ਨਿਯਮਾਂ ਦੇ ਤਹਿਤ ਕੇਸ ਦੇ ਦੋਵੇਂ ਧਿਰਾਂ ਨੂੰ ਹਿੱਸਾ ਲੈਣ ਲਈ ਸਹਿਮਤੀ ਦੇਣੀ ਚਾਹੀਦੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਇਸ ਅਦਾਲਤ ਦਾ ਮਕਸਦ ਅੰਗਰੇਜ਼ੀ ਅਦਾਲਤਾਂ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਅਤੇ ਤੰਗ ਕਰਨਾ ਨਹੀਂ ਹੈ।

ਤਾਜ਼ਾ ਖ਼ਬਰ  – ਲੋਕ ਸਭਾ ਚੋਣਾਂ : ਦੂਜੇ ਪੜਾਅ ‘ਚ 13 ਰਾਜਾਂ ਦੀਆਂ 88 ਸੀਟਾਂ ‘ਤੇ ਵੋਟਿੰਗ ਸ਼ੁਰੂ

Exit mobile version