ਚੰਡੀਗੜ੍ਹ- (ਪੁਨੀਤ ਕੌਰ) ਸੰਯੁਕਤ ਰਾਸ਼ਟਰ ਦੇ ਸੱਕਤਰ ਜਨਰਲ ਐਂਟੋਨੀਓ ਗੁਟਰੇਸ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਨੇ ਬਾਕੀ ਸੰਗਤ ਨਾਲ ਇੱਕੋਂ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਇਸਦੇ ਨਾਲ ਹੀ ਉਨ੍ਹਾਂ ਨੇ ਕਰਤਾਰਪੁਰ ਲਾਂਘੇ ਦਾ ਵੀ ਦੌਰਾ ਕੀਤਾ।
ਪਾਕਿਸਤਾਨੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਅਧਿਕਾਰੀਆਂ ਨੇ ਲਾਹੌਰ ਤੋਂ ਲਗਭਗ 124 ਕਿਲੋਮੀਟਰ ਦੀ ‘ਤੇ ਕਰਤਾਰਪੁਰ ਸਾਹਿਬ ਵਿਖੇ ਸੰਯੁਕਤ ਰਾਸ਼ਟਰ ਦੇ ਸੈਕਟਰੀ ਜਨਰਲ ਦਾ ਸਵਾਗਤ ਕੀਤਾ। ਉਨ੍ਹਾਂ ਨੇ ਵੱਖ-ਵੱਖ ਸਿੱਖ ਲੀਡਰਾਂ ਨਾਲ ਵੀ ਮੁਲਾਕਾਤ ਕੀਤੀ।
ਪਾਕਿਸਤਾਨੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਕਰਤਾਰਪੁਰ ਲਾਂਘੇ ਦੇ ਸਮਝੌਤੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੂੰ ਦੱਸਿਆ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਇਸ ਲਾਂਘੇ ਦੀ ਪਹਿਲ ਕੀਤੀ ਗਈ ਹੈ। ਇੱਕ ਸਿੱਖ ਨੌਜਵਾਨ ਨੇ ਗੁਟਰੇਸ ਨੂੰ ਗੁਲਦਸਤਾ ਭੇਂਟ ਕੀਤਾ। ਇਸ ਤੋਂ ਇਲਾਵਾ ਗੁਟਰੇਸ ਨੇ ਵੀ ਦੌਰੇ ਦੀ ਯਾਦ ‘ਚ ਯਾਦਗਾਰੀ ਚਿੰਨ ਭੇਂਟ ਕੀਤਾ।