‘ਦ ਖ਼ਾਲਸ ਬਿਊਰੋ :- ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਤਪੋਵਨ ਖੇਤਰ ਦੇ ਰੈਨੀ ਪਿੰਡ ਵਿੱਚ ਕੱਲ੍ਹ ਗਲੇਸ਼ੀਅਰ ਟੁੱਟਣ ਦੇ ਕਾਰਨ ਹੋਈ ਤਬਾਹੀ ‘ਤੇ ਦੁੱਖ ਪ੍ਰਗਟ ਕਰਦਿਆਂ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਤੋਨੀਓ ਗੁਟੇਰੇਜ਼ ਨੇ ਕਿਹਾ ਕਿ ਲੋੜ ਪੈਣ ’ਤੇ ਸੰਯੁਕਤ ਰਾਸ਼ਟਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਮਦਦ ਦੇਣ ਲਈ ਤਿਆਰ ਹੈ।
ਗੁਟੇਰੇਜ਼ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਕਿਹਾ ਕਿ, ‘‘ ਐਤਵਾਰ ਨੂੰ ਭਾਰਤ ਦੇ ਉੱਤਰਾਖੰਡ ਸੂਬੇ ਵਿੱਚ ਗਲੇਸ਼ੀਅਰ ਟੁੱਟਣ ਕਾਰਨ ਆਏ ਹੜ੍ਹ ਵਿੱਚ ਕਈ ਲੋਕਾਂ ਦੀ ਮੌਤ ਅਤੇ ਦਰਜਨਾਂ ਦੇ ਲਾਪਤਾ ਹੋਣ ਦੀ ਖ਼ਬਰ ਤੋਂ ਗੁਟੇਰੇਜ਼ ਬਹੁਤ ਦੁਖੀ ਹਨ। ਜੇ ਲੋੜ ਪੈਂਦੀ ਹੈ ਤਾਂ ਸੰਯੁਕਤ ਰਾਸ਼ਟਰ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਸਹਿਯੋਗ ਦੇਣ ਲਈ ਤਿਆਰ ਹੈ”।