ਸੋਨੀਪਤ : ਹਰਿਆਣਾ ਦੇ ਸੋਨੀਪਤ ਦੇ ਪਿੰਡ ਕੁਰੜ ਵਿੱਚ ਬੀਤੀ 7 ਅਪ੍ਰੈਲ ਦੇਰ ਰਾਤ ਇੱਕ ਨੌਜਵਾਨ ਨੂੰ ਉਸਦੇ ਚਾਚੇ ਵੱਲੋਂ ਪੇਟ ਵਿੱਚ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਨੌਜਵਾਨ ਨੂੰ ਜ਼ਖਮੀ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਦਿੱਲੀ ਦੇ ਨਿੱਜੀ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਅਤੇ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ ਹੈ।
ਘਟਨਾ ਨੂੰ ਅਨਜ਼ਾਮ ਦੇਣ ਤੋਂ ਬਾਅਦ ਹਮਲਾਵਰ ਫਰਾਰ ਹੋ ਗਿਆ। ਫਿਲਹਾਲ ਪੁਲਿਸ ਨੇ ਨੌਜਵਾਨ ਦੇ ਦਾਦੇ ਦੇ ਬਿਆਨ ‘ਤੇ ਮ੍ਰਿਤਕ ਨੌਜਵਾਨ ਦੇ ਚਾਚੇ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਲਿਆ ਸੀ।
ਇਹ ਸੀ ਸਾਰਾ ਮਾਮਲਾ
ਜਾਣਕਾਰੀ ਮੁਤਾਬਕ ਸੋਨੀਪਤ ਦੇ ਪਿੰਡ ਕੁਰੜ ਦੇ ਰਹਿਣ ਵਾਲੇ ਸੂਰਜਭਾਨ ਨੇ ਮੁਰਥਲ ਪੁਲਿਸ ਸਟੇਸ਼ਨ ਨੂੰ ਦੱਸਿਆ ਕਿ ਬੀਤੀ 7 ਅਪ੍ਰੈਲ ਦੀ ਰਾਤ ਕਰੀਬ 10.15 ਵਜੇ ਉਹ ਘਰ ‘ਚ ਮੌਜੂਦ ਸੀ। ਇਸ ਦੌਰਾਨ ਉਸ ਨੂੰ ਪਤਾ ਲੱਗਾ ਕਿ ਉਸ ਦੇ ਪੋਤੇ ਸਚਿਨ ਨੂੰ ਪਿੰਡ ਦੇ ਸਾਹਦ ਚੌਕ ਵਿਚ ਗੋਲੀ ਮਾਰ ਦਿੱਤੀ ਗਈ ਹੈ। ਇਸ ਦੌਰਾਨ ਉਸ ਦਾ ਲੜਕਾ ਚਰਨ ਸਿੰਘ ਵੀ ਮੌਕੇ ‘ਤੇ ਪਹੁੰਚ ਗਿਆ ਅਤੇ ਦੋਵੇਂ ਪਿਓ-ਪੁੱਤ ਸਚਿਨ ਦੇ ਕੋਲ ਪਹੁੰਚ ਗਏ। ਉਹ ਗਲੀ ਵਿਚ ਪਿਆ ਸੀ ਅਤੇ ਉਸ ਦੇ ਪੇਟ ਵਿਚ ਗੋਲੀ ਲੱਗੀ ਸੀ। ਉਸ ਨੂੰ ਤੁਰੰਤ ਮੁਰਥਲ ਰੋਡ ’ਤੇ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਜਿੱਥੇ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ।
ਸੂਰਜਭਾਨ ਨੇ ਪੁਲਿਸ ਨੂੰ ਦੱਸਿਆ ਕਿ ਕਾਰ ਦੇ ਅੰਦਰ ਜਾਂਦੇ ਸਮੇਂ ਸਚਿਨ ਨੇ ਉਸ ਨੂੰ ਦੱਸਿਆ ਕਿ ਉਸ ਨੂੰ ਉਸ ਦੇ ਚਾਚਾ ਨੇ ਗੋਲੀ ਮਾਰੀ ਹੈ। ਰਾਜੇਸ਼ ਦਾ ਪਹਿਲਾਂ ਵੀ ਅਪਰਾਧਿਕ ਰਿਕਾਰਡ ਰਿਹਾ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਮੁਰਥਲ ਦੀ ਪੁਲਿਸ ਹਸਪਤਾਲ ਪਹੁੰਚੀ। ਇਸ ਦੇ ਨਾਲ ਹੀ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਸਚਿਨ ਦੀ ਮੌਤ ਹੋ ਗਈ ਹੈ।
ਫਿਲਹਾਲ ਪੁਲਿਸ ਨੇ ਸੂਰਜਭਾਨ ਦੇ ਬਿਆਨ ‘ਤੇ ਰਾਜੇਸ਼ ਖਿਲਾਫ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਸੀ। ਇਸ ਦੇ ਨਾਲ ਹੀ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਆਪਣੇ ਭਤੀਜੇ ਤੋਂ ਪੈਸਿਆਂ ਦੀ ਮੰਗ ਕੀਤੀ ਹੋ ਸਕਦੀ ਹੈ, ਜਿਸ ਤੋਂ ਇਨਕਾਰ ਕਰਨ ‘ਤੇ ਉਸ ਨੇ ਗੋਲੀ ਚਲਾ ਦਿੱਤੀ।
ਪੁਲਿਸ ਦਾ ਕਹਿਣਾ ਹੈ ਕਿ ਇਸ ਸਬੰਧੀ ਜ਼ਖਮੀਆਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਪੂਰੇ ਮਾਮਲੇ ਤੋਂ ਬਾਅਦ ਮੁਰਥਲ ਥਾਣਾ ਇੰਚਾਰਜ ਜਾਂ ਹੋਰ ਪੁਲਿਸ ਅਧਿਕਾਰੀਆਂ ਨੇ ਮੀਡੀਆ ਦੇ ਕੈਮਰਿਆਂ ਤੋਂ ਦੂਰੀ ਬਣਾ ਲਈ ਹੈ।
ਘਟਨਾ ਤੋਂ ਬਾਅਦ ਕੋਈ ਵੀ ਪੁਲਿਸ ਅਧਿਕਾਰੀ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹੈ। ਦੂਜੇ ਪਾਸੇ ਸੋਨੀਪਤ ਵਿੱਚ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਸੋਨੀਪਤ ਦੇ ਪਿੰਡ ਕਾਮੀ, ਪਿੰਡ ਕੁਮਾਸਪੁਰ ਅਤੇ ਮਹਿੰਦੀਪੁਰ ਵਿੱਚ ਵੀ ਦਿਨ-ਦਿਹਾੜੇ ਕਤਲ ਹੋ ਚੁੱਕੇ ਹਨ। ਜਿਸ ਤੋਂ ਬਾਅਦ ਪੁਲਿਸ ਦੀ ਕਾਰਜਪ੍ਰਣਾਲੀ ਲਗਾਤਾਰ ਸਵਾਲਾਂ ਦੇ ਘੇਰੇ ‘ਚ ਹੈ, ਕਿਉਂਕਿ ਪੁਲਿਸ ਕਿਸੇ ਵੀ ਕਤਲ ਕੇਸ ‘ਚ ਮੁਲਜ਼ਮ ਨੂੰ ਗਿ੍ਫ਼ਤਾਰ ਨਹੀਂ ਕਰ ਸਕੀ।