ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਗਿਣਤੀ ਵਧਾਉਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਕੂਲ ਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਕਲਰਕਾਂ ਨੂੰ ਨਿਯੁਕਤੀ ਪੱਤਰ ਦੇਣ ਚੰਡੀਗੜ੍ਹ ਦੇ ਸੈਕਟਰ-35 ਦੇ ਮਿਉਂਸਪਲ ਭਵਨ ਪਹੁੰਚੇ ਹਨ।
ਇਸੇ ਦੌਰਾਨ ਆਪਣੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਅੱਜ 219 ਪਰਿਵਾਰਾਂ ਦਾ ਸੁਪਨਾ ਪੂਰਾ ਹੋਇਆ ਹੈ ਤੇ ਯੋਗ ਤੇ ਕਾਬਿਲ ਲੋਕਾਂ ਨੂੰ ਨੌਕਰੀ ਮਿਲੀ ਹੈ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਗਈਆਂ ਨੌਕਰੀਆਂ ਦੇ ਅੰਕੜੇ ਵਿੱਚ ਵੀ ਵਾਧਾ ਹੋਇਆ ਹੈ। ਉਨ ਇਹ ਵੀ ਦਾਅਵਾ ਕੀਤਾ ਹੈ ਕਿ 27042 ਦੇ ਨੇੜੇ ਨਿਯੁਕਤੀ ਪੱਤਰ ਹੁਣ ਤੱਕ ਦਿੱਤੇ ਜਾ ਚੁੱਕੇ ਹਨ ਤੇ ਹੋਰ ਨੌਕਰੀਆਂ ਲਈ ਰਾਹ ਸਾਫ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡਾ ਪਹਿਲਾ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਹੈ। ਉਨ੍ਹਾਂ ਨੇ ਕਿਹਾ ਕਿ ਬੇਰੁਜ਼ਗਾਰੀ ਬਿਮਾਰੀਆਂ ਦਾ ਘਰ ਹੈ>
ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਚੋਂ ਕੱਢ ਕੇ ਉਨ੍ਹਾਂ ਨੂੰ ਰੁਜ਼ਗਾਰ ਦੇਣਗੇ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ ਨਾਂ ਦੇ ਮੂਹਰੇ ਕੱਚਾ ਸ਼ਬਦ ਹਟਾਉਣਗੇ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜੋ ਵੀ ਫੈਸਲਾ ਕਰਦੀ ਹੈ ਉਹ ਆਮ ਲੋਕਾਂ ਦੇ ਹਿੱਤ ਵਿੱਚ ਹੁੰਦਾ ਹੈ।
ਉਨ੍ਹਾਂ ਨੇ ਕਿਹਾ ਕਿ ਅਉਣ ਵਾਲੇ ਸਮੇਂ ‘ਚ ਸੂਬੇ ਅੰਦਰ ਸਾਰੇ ਕੰਮ ਡਿਜੀਟਲ ਕਰ ਦਿੱਤੇ ਜਾਣਗੇ ਜਿਸ ਨਾਲ ਆਮ ਲੋਕਾਂ ਨੂੰ ਦਫਤਰਾਂ ਦੇ ਗੇੜੇ ਮਾਰਨ ਤੋਂ ਰਾਹਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆ ‘ਚ ਫਸੀ ਪੰਜਾਬ ਦੀ ਜਵਾਨੀ ਨੂੰ ਮੁੜ ਤੋਂ ਰੁਜ਼ਗਾਰ ਵੱਲ੍ਹ ਲੈ ਕੇ ਆਵੇਗੀ।
ਉਹਨਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੁਣ ਇੰਡਸਟਰੀ ਲਈ ਵਧੀਆ ਮਾਹੌਲ ਬਣਾਇਆ ਜਾ ਰਿਹਾ ਹੈ ਤੇ ਹਰ ਤਰਾਂ ਨਾਲ ਉਹਨਾਂ ਨੂੰ ਸਹੂਲਤਾਂ ਵੀ ਸਰਕਾਰ ਦੇਵੇਗੀ।ਇਸ ਨਾਲ ਪੰਜਾਬ ਦੇ ਕਿੰਨੇ ਹੀ ਬੇਰੁਜ਼ਗਾਰਾਂ ਨੂੰ ਕੰਮ ਮਿਲੇਗਾ।ਸਰਕਾਰ ਇੰਡਸਟਰੀ ਨੂੰ ਉਤਸ਼ਾਹਿਤ ਕਰਨ ਲਈ ਉੱਚ ਸਿੱਖਿਆ ਵਿੱਚ ਵੀ ਕੁੱਝ ਸੁਧਾਰ ਕਰੇਗੀ ਤਾਂ ਜੋ ਪੰਜਾਬ ਨੂੰ ਤਕਨੀਕੀ ਮਾਹਿਰ ਇੱਥੇ ਹੀ ਮਿਲ ਜਾਣ।
ਪੰਜਾਬ ਦੇ ਸ਼ਹੀਦਾਂ ਤੇ ਸਿੱਕ ਗੁਰੂਆਂ ਦੀ ਕੁਰਬਾਨੀ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਸ਼ਹਾਦਤਾਂ ਦੀ ਕੋਈ ਵੀ ਉਮਰ ਨਹੀਂ ਹੁੰਦੀ। ਸਿਕੰਦਰ ਦੀ ਗੱਲ ਕਰਦਿਆਂ ਕਿਹਾ ਉਹਨਾਂ ਕਿਹਾ ਕਿ ਕਿਸੇ ਨੇ ਵੀ ਪੈਸਾ ਨਾਲ ਨੀ ਲੈ ਜਾਣਾ ਹੁੰਦਾ।ਸੋ ਮਿਹਨਤ ਕਰੋ ਤੇ ਆਪਸ ਵਿੱਚ ਮਿਲ ਕੇ ਰਹੋ।ਇਸ ਤੋਂ ਇਲਾਵਾ ਉਹਨਾਂ ਨਵ ਨਿਯੁਕਤ ਅਧਿਕਾਰੀਆਂ ਨੂੰ ਆਮ ਜਨਤਾ ਨਾਲ ਸਹੀ ਤਰੀਕੇ ਨਾਲ ਪੇਸ਼ ਆਉਣ ਦੀ ਸਲਾਹ ਵੀ ਦਿੱਤੀ।