India International Punjab

ਅਮਰੀਕਾ ਦੀ ਧਰਤੀ ‘ਤੇ ਹੋਈ ਇੱਕ ਹੋਰ ਅਣਹੋਣੀ ,ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ…

Unfortunate news from America, Punjabi youth died in an accident

ਅਮਰੀਕਾ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਨੇ ਸਾਰਿਆਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ। ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਭਾਰਤ  ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ ਜਾਂਦੇ ਹਨ।  ਜਿਥੇ ਉਹਨਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ ਜੂਝਣਾ ਪੈਂਦਾ ਹੈ ਪਰ ਇਸ ਦੇ ਨਾਲ ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਡਲੇ ਜਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ।

ਅਜਿਹਾ ਹੀ ਇਕ ਮਾਮਲਾ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਸ਼ਹਿਰ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਮਾਮਾ ਬਲਵਿੰਦਰ ਸਿੰਘ ਬਿੱਟੂ ਨੇ ਦਸਿਆ ਕਿ ਉਸ ਦੀ ਭੈਣ ਪਰਮਜੀਤ ਕੌਰ ਤੇ ਜੀਜਾ ਰਵਿੰਦਰਪਾਲ ਸਿੰਘ ਆਪਣੇ ਇਕਲੌਤੇ ਪੁੱਤਰ ਅਮਨਦੀਪ ਸਿੰਘ ਨਾਲ ਪਿਛਲੇ 13 ਸਾਲਾਂ ਤੋਂ ਨਿਊਯਾਰਕ ਅਮਰੀਕਾ ਵਿਚ ਰਹਿ ਰਹੇ ਹਨ।ਟ

17 ਜੂਨ ਨੂੰ ਅਮਨਦੀਪ ਸਿੰਘ ਸ਼ਾਮ ਨੂੰ ਅਪਣੇ ਕੰਮ ਤੋਂ ਵਾਪਸ ਆਇਆ ਸੀ ਅਤੇ ਆਪਣੇ ਤਿੰਨ ਦੋਸਤਾਂ ਨਾਲ ਕਿਸੇ ਹੋਰ ਦੋਸਤ ਦੇ ਜਨਮ ਦਿਨ ਦੀ ਪਾਰਟੀ ਵਿਚ ਸ਼ਾਮਲ ਹੋਣ ਲਈ ਗਿਆ ਸੀ। ਕੁਝ ਹੀ ਦੂਰੀ ‘ਤੇ ਉਸ ਦੀ ਕਾਰ ਸੜਕ ‘ਤੇ ਡਿਵਾਈਡਰ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ‘ਚ ਅਮਨਦੀਪ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ।

ਗੰਭੀਰ ਜ਼ਖ਼ਮੀ ਅਮਨਦੀਪ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿਤਾ। ਘਰ ਦੇ ਇਕਲੌਤੇ ਚਿਰਾਗ ਅਮਨਦੀਪ ਦੇ ਚਲੇ ਜਾਣ ਕਾਰਨ ਮਾਪਿਆਂ ‘ਤੇ ਦੁੱਖ ਦਾ ਪਹਾੜ ਟੁੱਟ ਗਿਆ। ਦੱਸ ਦਈਏ ਕਿ ਅਮਨਦੀਪ ਨੂੰ ਕੁਝ ਦਿਨਾਂ ਬਾਅਦ ਗ੍ਰੀਨ ਕਾਰਡ ਦੇ ਪੇਪਰ ਮਿਲਣ ਵਾਲੇ ਸੀ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਮਾਪੇ ਸਦਾ ਲਈ ਗਮ ਦੇ ਹੰਝੂਆਂ ਵਿਚ ਡੁੱਬ ਗਏ!

ਪੰਜਾਬ ਦੇ ਨੌਜਵਾਨਾਂ ਵਿਚ ਵਿਦੇਸ਼ਾਂ ਵਿਚ ਜਾਣ ਦਾ ਕ੍ਰੇਜ਼ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਮੁੰਡੇ-ਕੁੜੀਆਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉੱਥੇ ਜਾ ਕੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਸੁਧਾਰਨਗੇ ਤੇ ਆਪਣਾ ਭਵਿੱਖ ਉੱਜਵਲ ਬਣਾਉਣਗੇ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ।