ਆਂਧਰਾ ਪ੍ਰਦੇਸ਼ (Andhra pradesh) ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈਡੀ (YS Jagan Mohan Reddy) ‘ਤੇ ਚੋਣ ਪ੍ਰਚਾਰ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਹੈ। ਇਸ ਹਮਲੇ ਦੌਰਾਨ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਦੇ ਮੱਥੇ ‘ਤੇ ਸੱਟ ਲੱਗੀ ਹੈ। ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਵਿਜੇਵਾੜਾ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ ਜਿਸ ਦੌਰਾਨ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੀ ਬੱਸ ਨੂੰ ਨਿਸ਼ਾਨਾ ਬਣਾ ਕੇ ਪਥਰਾਅ ਕੀਤਾ।
ਹਮਲੇ ਵਿੱਚ ਉਨ੍ਹਾਂ ਦੇ ਖੱਬੇ ਭਰਵੱਟੇ ਦੇ ਨੇੜੇ ਸੱਟ ਲੱਗ ਗਈ, ਜਿਸ ਤੋਂ ਬਾਅਦ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਗਈ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਯਾਤਰਾ ਨੂੰ ਸ਼ੁਰੂ ਕੀਤਾ। ਹਮਲੇ ਤੋਂ ਬਾਅਦ ਮੁੱਖ ਮੰਤਰੀ ਦੀ ਪਾਰਟੀ YSRCP ਨੇ ਤੇਲਗੂ ਦੇਸ਼ਮ ਪਾਰਟੀ ਅਤੇ ਇਸ ਦੇ ਮੁੱਖੀ ਚੰਦਰਬਾਬੂ ਨਾਇਡੂ ਨੂੰ ਜਿੰਮੇਵਾਰ ਠਹਿਰਾਇਆ ਹੈ ਅਤੇ ਇਸ ਨੂੰ ਕਾਇਰਤਾ ਦਾ ਕੰਮ ਦੱਸਿਆ ਹੈ।