Others

ਸੜਕ ਹਾਦਸੇ ਨਾ ਬੁਝਾਏ ਦੋ ਪਰਿਵਾਰਾਂ ਦੇ ਚਿਰਾਗ

ਪੰਜਾਬ (Punjab) ਵਿੱਚ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰਦਾ ਰਹਿੰਦਾ ਹੈ। ਕਈ ਵਾਰ ਇਹ ਭਿਆਨਕ ਹਾਦਸੇ ਜਾਨਲੇਵਾ ਸਾਬਤ ਹੁੰਦੇ ਹਨ। ਅਜਿਹਾ ਹੀ ਇਕ ਮਾਮਲਾ ਸਮਰਾਲਾ ਖੁਰਦ (Samrala Khurd) ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਅਣਪਛਾਤੇ ਵਾਹਨ ਨੇ ਮੋਟਰਸਾਇਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਦੋਵੇਂ ਮ੍ਰਿਤਕ ਦੋਸਤ ਸਨ ਅਤੇ ਪੁਲਿਸ ਵੱਲੋਂ ਉਨ੍ਹਾਂ ਦੀਆਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਜਾਵੇਗਾ।

ਮ੍ਰਿਤਕਾਂ ਦੀ ਪਛਾਣ ਹਰਸ਼ਦੀਪ ਸਿੰਘ ਵਾਸੀ ਸੈਂਸੋਵਾਲ ਕਲਾ ਅਤੇ ਗੁਰਵਿੰਦਰ ਸਿੰਘ ਵਾਸੀ ਰਹਿਮਾਬਾਦ ਖੁਰਦ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਸ਼ਦੀਪ ਵਿਆਹਿਆ ਹੋਇਆ ਸੀ ਅਤੇ ਦੂਜੇ ਨੌਜਵਾਨ ਗੁਰਵਿੰਦਰ ਦੇ ਵਿਆਹ ਦੀਆਂ ਤਿਆਰਿਆਂ ਹੋ ਰਹੀਆਂ ਸਨ। ਇਹ ਦੋਵੇਂ ਨੌਜਵਾਨ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਸਨ।

ਇਹ ਵੀ ਪੜ੍ਹੋ – ਖਡੂਰ ਸਾਹਿਬ ਸੀਟ ‘ਤੇ ਪੁਲਿਸ ਵਾਲਿਆਂ ਨੇ ਲਗਾਈ ਸ਼ਰਤ, 10 ਹਜ਼ਾਰ ਰੁਪਏ ਦੇ ਲੈਣ-ਦੇਣ ਦਾ ਵੀਡੀਓ ਵਾਇਰਲ