ਬਿਉਰੋ ਰਿਪੋਰਟ – ਦੇਸ਼ ਦੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ (UNION AGRICULTURE MINISTER SHIVRAJ SINGH CHAUHAN)ਨੇ ਵੱਡਾ ਐਲਾਨ ਕੀਤਾ ਹੈ। ਉਹ ਹੁਣ ਹਰ ਮੰਗਲਵਾਰ ਨੂੰ ਕਿਸਾਨ ਆਗੂਆਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਮੁਸ਼ਿਕਲਾਂ ਦਾ ਹੱਲ ਕਰਨਗੇ। ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ ‘ਤੇ ਉਨ੍ਹਾਂ ਨੇ ਐਲਾਨ ਕੀਤਾ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਸੂਬਿਆਂ ਦੇ ਖੇਤੀਬਾੜੀ ਮੰਤਰੀਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਦੀ ਟੀਮ ਨਾਲ ਮਿਲ ਰਹੇ ਹਨ। ਪਰ ਮੈਂ ਹੁਣ ਖੇਤਾਂ ਵਿੱਚ ਆਪ ਜਾਵਾਂਗਾ। ਪਹਿਲਾਂ ਅਸੀਂ ਕਿਸਾਨ ਭਵਨ ਵਿੱਚ ਮੀਟਿੰਗ ਕਰਦੇ ਸੀ ਪਰ ਹੁਣ ਫੀਲਡ ਵਿੱਚ ਜਾਕੇ ਮਿਲਾਂਗੇ।
ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਖੇਤੀਬਾੜੀ ਸੂਬਾ ਦਾ ਵਿਸ਼ਾ ਹੈ ਇਸੇ ਲਈ ਉਨ੍ਹਾਂ ਨਾਲ ਤਾਲਮੇਲ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਹੁਣ ਤੱਕ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਪੰਜਾਬ, ਰਾਜਸਥਾਨ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਅਸਾਮ, ਮੇਘਾਲਿਆ ਅਤੇ ਹਰਿਆਣਾ ਦੇ ਖੇਤੀਬਾੜੀ ਮੰਤਰੀਆਂ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ। ਉਨ੍ਹਾਂ ਦੀ ਕੋਸ਼ਿਸ਼ ਕਿਸਾਨਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਮਜ਼ਬੂਤ ਰੱਖਣ ਦੀ ਹੈ। ਉਨ੍ਹਾਂ ਕਿਹਾ ਕਿ ਨਿੱਜੀ ਤੌਰ ‘ਤੇ ਮੇਰੇ ਲਈ ਕਿਸਾਨਾਂ ਦੀ ਸੇਵਾ ਕਰਨਾ ਰੱਬ ਦੀ ਪੂਜਾ ਵਰਗਾ ਹੈ।
ਚੌਹਾਨ ਦੀ ਟਿੱਪਣੀ ਹਾਲ ਹੀ ਦੇ ਕਿਸਾਨ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਮਹੱਤਵਪੂਰਨ ਹੈ। ਪੰਜਾਬ ਅਤੇ ਹਰਿਆਣਾ ਦੇ ਕਿਸਾਨ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਸ਼ੰਭੂ ਬਾਰਡਰ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਅਕਤੂਬਰ 2024 ਵਿੱਚ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ‘ਤੇ ਇੱਕ ਨਵਾਂ ਪ੍ਰੋਗਰਾਮ – ਆਧੁਨਿਕ ਕ੍ਰਿਸ਼ੀ ਚੌਪਾਲ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ ਕਿਸਾਨ ਸਿੱਧੇ ਸਵਾਲ-ਜਵਾਬ ਸੈਸ਼ਨਾਂ ਰਾਹੀਂ ਖੇਤੀਬਾੜੀ ਮਾਹਿਰਾਂ ਨਾਲ ਸਿੱਧਾ ਗੱਲਬਾਤ ਕਰ ਸਕਦੇ ਹਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਕਿਸਾਨਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਕਾਲ ਸੈਂਟਰ ਸ਼ੁਰੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ – ਪਰਾਲੀ ਸਾੜਨ ਤੇ ਕਿਸਾਨਾਂ ਨੂੰ ਕੀਤਾ ਜੁਰਮਾਨਾ!