Punjab

ਇਕ ਦੇਸ਼ ਤੇ ਇਕ ਚੋਣ ਦੇ ਬਿੱਲ ਨੂੰ ਕੇਂਦਰੀ ਮੰਤਰੀ ਮੰਡਲ ਦੀ ਮਨਜ਼ੂਰੀ!

ਬਿਉਰੋ ਰਿਪੋਰਟ – ਕੇਂਦਰੀ ਮੰਤਰੀ ਮੰਡਲ ਵੱਲੋਂ ਇਕ ਦੇਸ਼ ਅਤੇ ਇਕ ਚੋਣ ਲਾਗੂ ਕਰਨ ਦੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦੇਈਏ ਕਿ ਇਹ ਖਬਰ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਹੈ ਪਰ ਖਾਲਸ ਟੀਵੀ ਇਸ ਦੀ ਹਾਲੇ ਪੁਸ਼ਟੀ ਨਹੀਂ ਕਰਦਾ। ਇਸ ਦੇ ਨਾਲ ਇਹ ਜਾਣਕਾਰੀ ਵੀ ਪ੍ਰਾਪਤ ਹੋਈ ਹੈ ਕਿ ਇਸ ਬਿੱਲ ਨੂੰ ਅਗਲੇ ਹਫਤੇ ਸੰਸਦ ਵਿਚ ਪੇਸ਼ ਕੀਤਾ ਜਾਵੇਗਾ ਅਤੇ ਸਰਕਾਰ ਇਸ ਬਿੱਲ ਉੱਤੇ ਸਰਬਸੰਮਤੀ ਬਣਾਉਣਾ ਚਾਹੁੰਦੀ ਹੈ ਅਤੇ ਇਸ ਲਈ ਬਿੱਲ ਨੂੰ ਚਰਚਾ ਲਈ ਸੰਸਦ ਤੋਂ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਕੋਲ ਭੇਜਿਆ ਜਾਵੇਗਾ। ਜੇਪੀਸੀ ਇਸ ਬਿੱਲ ‘ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਚਰਚਾ ਕਰੇਗੀ।

ਇਸ ਤੋਂ ਪਹਿਲਾਂ ਸਤੰਬਰ ਵਿੱਚ ਕੇਂਦਰੀ ਮੰਤਰੀ ਮੰਡਲ ਵਿੱਚ ਵਨ ਨੇਸ਼ਨ-ਵਨ ਇਲੈਕਸ਼ਨ ਦਾ ਪ੍ਰਸਤਾਵ ਲਿਆਂਦਾ ਗਿਆ ਸੀ। ਕੈਬਨਿਟ ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਸੀ ਕਿ ਪਹਿਲੇ ਪੜਾਅ ‘ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਇੱਕੋ ਸਮੇਂ ਹੋਣਗੀਆਂ। ਇਸ ਤੋਂ ਬਾਅਦ 100 ਦਿਨਾਂ ਦੇ ਅੰਦਰ ਦੂਜੇ ਗੇੜ ਵਿੱਚ ਨਗਰ ਨਿਗਮ ਚੋਣਾਂ ਕਰਵਾਈਆਂ ਜਾਣਗੀਆਂ। ਦੱਸ ਦੇਈਏ ਕਿ ਜੇਕਰ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਸਾਰੇ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 2029 ਵਿਚ ਹੋਣਗੀਆਂ। ਇਹ ਵੀ ਦੱਸ ਦੇਈਏ ਕਿ ਦਸੰਬਰ 2026 ਤੱਕ 25 ਸੂੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਇਹ ਵੀ ਪੜ੍ਹੋ – ਇਹ ਲੜਾਈ ਕੱਲੇ ਡੱਲੇਵਾਲ ਦੀ ਨਹੀਂ ਹੈ! ਸਯੁੰਕਤ ਕਿਸਾਨ ਮੋਰਚਾ ਹੈ ਪੂਰਾ ਚਿੰਤਤ