The Khalas Tv Blog Punjab ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਲਈ ਦਿੱਤੀ ਅਹੁਦੇ ਦੀ ਕੁਰਬਾਨੀ
Punjab

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਲਈ ਦਿੱਤੀ ਅਹੁਦੇ ਦੀ ਕੁਰਬਾਨੀ

‘ਦ ਖ਼ਾਲਸ ਬਿਊਰੋ :- ਕਿਸਾਨਾਂ ਨਾਲ ਜੁੜੇ ਖੇਤੀਬਾੜੀ ਬਿੱਲ ਨੂੰ ਲੈ ਕੇ NDA ‘ਚ ਫੁੱਟ ਪੈ ਗਈ ਹੈ। ਜਿਸ ਕਾਰਨ ਕਿਸਾਨਾਂ ਦੇ ਹਿੱਤ ‘ਚ ਖੜ੍ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਨਾਲ ਸਬੰਧਤ ਬਿਲਾਂ ਦੇ ਵਿਰੋਧ ਕਰਦਿਆਂ ਮੋਦੀ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਹੈ। ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ ਵਿੱਚ ਅਕਾਲੀ ਦਲ ਦੀ ਇਕਲੌਤੀ ਨੁਮਾਇੰਦਾ ਸੀ। ਹਰਸਿਮਰਤ ਕੌਰ ਬਾਦਲ ਨੇ ਅਸਤੀਫੇ ਦੀ ਜਾਣਕਾਰੀ ਆਪਣੇ ਟਵੀਟਰ ਅਕਾਉਂਟ ਰਾਹੀਂ ਦਿੱਤੀ।

ਸੁਖਬੀਰ ਬਾਦਲ ਨੇ ਕੱਲ੍ਹ ਕੈਬਨਿਟ ਬੈਠਕ ‘ਚ ਕਿਹਾ, “ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਇਹ ਖੇਤੀਬਾੜੀ ਨਾਲ ਸਬੰਧਤ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਦੀ ਹੈ” ਅਕਾਲੀ ਦਲ ਨੇ ਕਦੇ ਯੂ-ਟਰਨ ਵੀ ਨਹੀਂ ਲਿਆ। ਬਾਦਲ ਨੇ ਕਿਹਾ, “ਅਸੀਂ NDA ਦੇ ਭਾਈਵਾਲ ਹਾਂ। ਅਸੀਂ ਸਰਕਾਰ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਬਾਰੇ ਦੱਸਿਆ। ਅਸੀਂ ਇਸ ਮੁੱਦੇ ਨੂੰ ਹਰ ਪਲੇਟਫਾਰਮ ‘ਤੇ ਉਠਾਇਆ. ਅਸੀਂ ਕਿਸਾਨਾਂ ਦੇ ਡਰ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਪਰ ਅਜਿਹਾ ਨਹੀਂ ਹੋਇਆ। ”

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਨੂੰ ਅੰਨ ਦੇ ਮਾਮਲੇ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਪੰਜਾਬ ਦੀਆਂ ਅਗਲੀਆਂ ਸਰਕਾਰਾਂ ਨੇ ਖੇਤੀਬਾੜੀ ਢਾਂਚੇ ਨੂੰ ਤਿਆਰ ਕਰਨ ਲਈ ਸਖ਼ਤ ਮਿਹਨਤ ਕੀਤੀ ਹੈ ਪਰ ਇਹ ਆਰਡੀਨੈਂਸ ਉਨ੍ਹਾਂ ਦੀ 50 ਸਾਲਾ ਤਪਸਿਆ ਨੂੰ ਬਰਬਾਦ ਕਰ ਦੇਵੇਗਾ। ਸੁਖਬੀਰ ਬਾਦਲ ਨੇ ਲੋਕ ਸਭਾ ਵਿੱਚ ਕਿਹਾ, “ਮੈਂ ਐਲਾਨ ਕਰਦਾ ਹਾਂ ਕਿ ਹਰਸਿਮਰਤ ਕੌਰ ਬਾਦਲ ਸਰਕਾਰ ਤੋਂ ਅਸਤੀਫਾ ਦੇਵੇਗੀ।”

ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਵੀ ਵਿਰੋਧ ‘ਚ

ਕਾਂਗਰਸ ਤੋਂ ਇਲਾਵਾ ਹੋਰ ਵਿਰੋਧੀ ਪਾਰਟੀਆਂ ਨੇ ਲੋਕ ਸਭਾ ਵਿੱਚ ਇਸ ਬਿੱਲ ਦਾ ਵਿਰੋਧ ਕੀਤਾ ਹੈ। ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਿਸਾਨਾਂ ਲਈ ਕਾਲਾ ਕਾਨੂੰਨ ਲਿਆਂਦਾ ਜਾ ਰਿਹਾ ਹੈ। ਇਸ ਤੋਂ ਕਿਸਾਨਾਂ ਨੂੰ ਬਖਸ਼ਿਆ ਜਾਣਾ ਚਾਹੀਦਾ ਹੈ।

RSP ਦੇ ਐਨ ਕੇ ਪ੍ਰੇਮਾਚੰਦਰਨ ਨੇ ਦੋਸ਼ ਲਾਇਆ ਕਿ ਸਰਕਾਰ ਨੇ ਕੋਵਿਡ -19 ਦੀ ਮਹਾਂਮਾਰੀ ਦਾ ਫਾਇਦਾ ਚੁੱਕਿਆ ਹੈ ਅਤੇ ਇਨ੍ਹਾਂ ਆਰਡੀਨੈਂਸਾਂ ਨੂੰ ਲਿਆ ਕੇ ਖੇਤੀਬਾੜੀ ਸੈਕਟਰ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨੇ ਆਰਡੀਨੈਂਸ ਤੇ ਇਸ ਨਾਲ ਸਬੰਧਤ ਬਿਲਾਂ ਦਾ ਵਿਰੋਧ ਕੀਤਾ ਤੇ ਮੰਗ ਕੀਤੀ ਕਿ ਬਿੱਲਾਂ ਨੂੰ ਸੰਸਦੀ ਸਥਾਈ ਕਮੇਟੀ ਨੂੰ ਭੇਜਿਆ ਜਾਵੇ।

Exit mobile version