The Khalas Tv Blog India ਜੰਤਰ-ਮੰਤਰ ‘ਤੇ ਵਿਰੋਧ ਦੇ ਚੱਲਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ
India

ਜੰਤਰ-ਮੰਤਰ ‘ਤੇ ਵਿਰੋਧ ਦੇ ਚੱਲਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਵੱਲੋਂ ਚੱਲ ਰਹੇ ਲਗਾਤਾਰ ਵਿਰੋਧ ਪ੍ਰਦਰਸ਼ਨ ਦੇ ਚੱਲਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਅਸਤੀਫਾ ਪੱਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜ ਦਿੱਤਾ ਹੈ।

ਧਰਮਿੰਦਰ ਪ੍ਰਧਾਨ ਨੇ ਆਪਣੇ ਅਸਤੀਫ਼ਾ ਪੱਤਰ ਵਿੱਚ ਲਿਖਿਆ ਕਿ ਉਹ ਨੌਜਵਾਨਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹਨ ਅਤੇ ਪਿਛਲੇ 10 ਦਿਨਾਂ ਤੋਂ ਉਨ੍ਹਾਂ ਦਾ ਮਨ ਦੁਖੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਪਿਛਲੇ ਚਾਰ ਦਹਾਕਿਆਂ ਤੋਂ ਸਿੱਖਿਆ ਖੇਤਰ ਨਾਲ ਜੁੜੇ ਹੋਏ ਹਨ ਅਤੇ ਵਿਦਿਆਰਥੀਆਂ ਦੀਆਂ ਉਮੀਦਾਂ ਨੂੰ ਬਹੁਤ ਮਹੱਤਵ ਦਿੰਦੇ ਹਨ। ਉਹ ਆਪਣੀ ਜਿੰਮੇਵਾਰੀ ਤੋਂ ਭੱਜ ਰਹੇ ਨਹੀਂ ਹਨ, ਸਗੋਂ ਨੌਜਵਾਨਾਂ ਦੀਆਂ ਭਾਵਨਾਵਾਂ ਨੂੰ ਸਨਮਾਨ ਦਿੰਦਿਆਂ ਇਹ ਫੈਸਲਾ ਲਿਆ ਹੈ।

ਇਸ ਮਾਮਲੇ ਦੀ ਸ਼ੁਰੂਆਤ 3 ਮਈ 2026 ਨੂੰ ਹੋਈ ਨੀਟ-ਯੂਜੀ ਪ੍ਰੀਖਿਆ ਵਿੱਚ ਬੇਨਿਯਮੀਆਂ ਤੋਂ ਹੋਈ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਤੁਰੰਤ ਪ੍ਰੀਖਿਆ ਰੱਦ ਕਰਕੇ ਮੁੜ ਪ੍ਰੀਖਿਆ ਕਰਵਾਈ ਅਤੇ ਸੀਬੀਆਈ ਨੂੰ ਜਾਂਚ ਸੌਂਪੀ। ਅਗਲੇ ਸਾਲ ਤੋਂ ਨੀਟ ਨੂੰ ਕੰਪਿਊਟਰ ਆਧਾਰਿਤ ਬਣਾਉਣ ਦਾ ਵੀ ਐਲਾਨ ਕੀਤਾ ਗਿਆ।

ਸਰਕਾਰ ਨੇ ਰਾਜ ਸਰਕਾਰਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ 20 ਲੱਖ ਤੋਂ ਵੱਧ ਵਿਦਿਆਰਥੀਆਂ ਲਈ ਪ੍ਰੀਖਿਆ ਸਫਲਤਾਪੂਰਵਕ ਕਰਵਾਈ ਅਤੇ 16 ਜੁਲਾਈ ਨੂੰ ਨਤੀਜੇ ਐਲਾਨੇ ਗਏ। ਧਰਮਿੰਦਰ ਪ੍ਰਧਾਨ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਕਿਸੇ ਵੀ ਵਿਦਿਆਰਥੀ ਨਾਲ ਅਨਿਆਏ ਨਹੀਂ ਹੋਣ ਦਿੱਤਾ, ਪਰ ਕੁਝ ਲੋਕ ਵਿਦਿਆਰਥੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Exit mobile version