‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਅਤੇ ਕੇਂਦਰ ਸਰਕਾਰ ਵਿੱਚਾਲੇ ਅੱਜ ਵਿਗਿਆਨ ਭਵਨ, ਦਿੱਲੀ ‘ਚ ਦੂਜੇ ਗੇੜ ਦੀ ਮੀਟਿੰਗ ਹੋ ਰਹੀ ਹੈ। ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਵਾਲੇ ਫੈਸਲੇ ਨੂੰ ਵਾਪਸ ਲੈਣ ਲਈ ਕਿਹਾ ਹੈ। ਕਿਸਾਨਾਂ ਨੇ ਕਿਹਾ ਕਿ ਅਸੀਂ ਸੱਦਾ ਵਾਪਸ ਲੈ ਲਵਾਂਗੇ ਜੇ ਤੁਸੀਂ ਕਾਨੂੰਨ ਵਾਪਸ ਲਵੋਗੇ।
ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਤੁਸੀਂ ਖੇਤੀ ਕਾਨੂੰਨ ਰੱਦ ਕਰੋ, ਅਸੀਂ ਹੋਰ ਕੋਈ ਵੀ ਸਮਝੌਤਾ ਕਬੂਲ ਨਹੀਂ ਕਰਾਂਗੇ। ਕਿਸਾਨਾਂ ਨੇ ਮੀਟਿੰਗ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕਿਸਾਨਾਂ ਦੇ ਹੱਕ ਵਿੱਚ ਦਿੱਤੇ ਗਏ ਬਿਆਨ ਦਾ ਵੀ ਹਵਾਲਾ ਦਿੱਤਾ।
Comments are closed.