The Khalas Tv Blog India ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਦਾ ਬਿਆਨ! “ਨਾਜਾਇਜ਼ ਮਾਈਨਿੰਗ ਕਰਕੇ ਪੰਜਾਬ ਵਿੱਚ ਆਏ ਹੜ੍ਹ”
India Punjab

ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਦਾ ਬਿਆਨ! “ਨਾਜਾਇਜ਼ ਮਾਈਨਿੰਗ ਕਰਕੇ ਪੰਜਾਬ ਵਿੱਚ ਆਏ ਹੜ੍ਹ”

ਬਿਊਰੋ ਰਿਪੋਰਟ (4 ਸਤੰਬਰ 2025): ਪੰਜਾਬ ਵਿੱਚ ਆਏ ਹੜ੍ਹਾਂ ਨੂੰ ਲੈ ਕੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਵੱਡਾ ਬਿਆਨ ਦਿੱਤਾ ਹੈ। ਆਪਣੇ ਟਵੀਟ ਵਿੱਚ ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਹੜ੍ਹ ਨਾਜਾਇਜ਼ ਮਾਈਨਿੰਗ ਕਾਰਨ ਆਏ ਹਨ। ਸ਼ਿਵਰਾਜ ਚੌਹਾਨ ਨੇ ਯਾਦ ਦਿਵਾਇਆ ਕਿ ਜਦੋਂ ਅਟਲ ਬਿਹਾਰੀ ਵਾਜਪੇਈ ਪ੍ਰਧਾਨ ਮੰਤਰੀ ਅਤੇ ਮਰਹੂਮ ਸਰਕਾਰ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ, ਤਦੋਂ ਸਤਲੁਜ, ਬਿਆਸ, ਰਾਵੀ ਅਤੇ ਘੱਗਰ ਦਰਿਆਵਾਂ ਦੇ ਕਿਨਾਰਿਆਂ ਉੱਤੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਗਿਆ ਸੀ। ਪਰ ਗੈਰ-ਕਾਨੂੰਨੀ ਖਣਨ ਕਾਰਨ ਇਹ ਕਮਜ਼ੋਰ ਹੋ ਗਏ ਹਨ ਅਤੇ ਪਿੰਡਾਂ ਵਿੱਚ ਪਾਣੀ ਦਾਖ਼ਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸਦੀ ਰਿਪੋਰਟ ਉਹ ਪ੍ਰਧਾਨ ਮੰਤਰੀ ਨੂੰ ਦੇਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਲ ਪਰਲੋ ਵਰਗੀ ਸਥਿਤੀ ਹੈ। ਫਸਲਾਂ ਤਬਾਹ ਤੇ ਬਰਬਾਦ ਹੋ ਗਈਆਂ ਹਨ। ਇਸ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਹੁਣ ਹੜ੍ਹ-ਪ੍ਰਭਾਵਿਤ ਇਲਾਕਿਆਂ ਦੇ ਪੁਨਰ-ਨਿਰਮਾਣ ਲਈ ਸਾਨੂੰ ਯੋਜਨਾਬੱਧ ਢੰਗ ਨਾਲ ਕੰਮ ਕਰਨ ਦੀ ਲੋੜ ਹੈ। ਪੰਜਾਬ ਨੂੰ ਇਸ ਸੰਕਟ ਤੋਂ ਬਾਹਰ ਕੱਢਣ ਲਈ ਛੋਟੀ ਮਿਆਦ, ਮੱਧ ਮਿਆਦ ਅਤੇ ਲੰਮੀ ਮਿਆਦ ਵਾਲੀਆਂ ਯੋਜਨਾਵਾਂ ਬਣਾਉਣੀਆਂ ਪੈਣਗੀਆਂ।

ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਜੀ ਨੂੰ ਪੰਜਾਬ ਦੇ ਨੁਕਸਾਨ ਦੀ ਵਿਸਤ੍ਰਿਤ ਰਿਪੋਰਟ ਸੌਂਪਾਂਗਾ। ਸੰਕਟ ਵੱਡਾ ਹੈ ਪਰ ਇਸ ਤੋਂ ਬਾਹਰ ਕੱਢਣ ਲਈ ਕੇਂਦਰ ਸਰਕਾਰ ਕੋਈ ਵੀ ਕਮੀ ਨਹੀਂ ਛੱਡੇਗੀ। ਨਾਲ ਹੀ, ਰਾਜ ਸਰਕਾਰ ਨੂੰ ਵੀ ਪੂਰੀ ਗੰਭੀਰਤਾ ਨਾਲ ਜ਼ਮੀਨੀ ਪੱਧਰ ‘ਤੇ ਕੰਮ ਕਰਨਾ ਪਵੇਗਾ। ਜਦੋਂ ਪਾਣੀ ਥੱਲੇ ਉਤਰ ਜਾਵੇਗਾ, ਤਾਂ ਬੀਮਾਰੀਆਂ ਫੈਲਣ ਦਾ ਖ਼ਤਰਾ ਰਹੇਗਾ। ਮਰੇ ਹੋਏ ਪਸ਼ੂਆਂ ਦਾ ਸੁਰੱਖਿਅਤ ਢੰਗ ਨਾਲ ਨਿਪਟਾਰਾ ਕਰਨਾ ਪਵੇਗਾ, ਤਾਂ ਜੋ ਰੋਗ ਨਾ ਫੈਲੇ। ਖੇਤਾਂ ਵਿੱਚ ਜੰਮੀ ਸਿਲਟ ਨੂੰ ਹਟਾਉਣ ਲਈ ਵੀ ਯੋਜਨਾ ਬਣਾਉਣੀ ਲੋੜੀਂਦੀ ਹੈ, ਤਾਂ ਕਿ ਅਗਲੀ ਫ਼ਸਲ ‘ਤੇ ਅਸਰ ਨਾ ਪਵੇ।

ਉਨ੍ਹਾਂ ਕਿਹਾ ਕਿ ਜਦੋਂ ਸ਼੍ਰੱਧੇਯ ਅਟਲ ਜੀ ਪ੍ਰਧਾਨ ਮੰਤਰੀ ਸਨ ਅਤੇ ਪ੍ਰਕਾਸ਼ ਸਿੰਘ ਬਾਦਲ ਜੀ ਪੰਜਾਬ ਦੇ ਮੁੱਖ ਮੰਤਰੀ ਸਨ, ਤਦੋਂ ਸਤਲੁਜ, ਬਿਆਸ, ਰਾਵੀ ਅਤੇ ਘਗਗਰ ਦਰਿਆਵਾਂ ਦੇ ਕਿਨਾਰਿਆਂ ਉੱਤੇ ਬੰਨ੍ਹਾਂ ਨੂੰ ਮਜ਼ਬੂਤ ਅਤੇ ਉੱਚਾ ਕੀਤਾ ਗਿਆ ਸੀ। ਪਰ ਨਾਜਾਇਜ਼ ਖਣਨ ਕਾਰਨ ਇਹ ਕਮਜ਼ੋਰ ਹੋ ਗਏ ਹਨ ਅਤੇ ਪਿੰਡਾਂ ਵਿੱਚ ਪਾਣੀ ਆ ਗਿਆ ਹੈ। ਹੁਣ ਜ਼ਰੂਰੀ ਹੈ ਕਿ ਉਨ੍ਹਾਂ ਸੰਰਚਨਾਵਾਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਤ੍ਰਾਸਦੀ ਤੋਂ ਪੰਜਾਬ ਨੂੰ ਬਚਾਇਆ ਜਾ ਸਕੇ।

ਇਸ ਸੰਕਟ ਦੀ ਘੜੀ ਵਿੱਚ ਮੈਂ ਪੰਜਾਬ ਵਿੱਚ ਪੀੜਤਾਂ ਦੀ ਸੇਵਾ ਕਰਨ ਦੀ ਵੱਡੀ ਮਿਸਾਲ ਵੇਖੀ। ਆਪਣੇ-ਆਪਣੇ ਪਿੰਡਾਂ ਤੋਂ ਹਜ਼ਾਰਾਂ ਸਮਾਜਸੇਵਕ ਟਰੈਕਟਰਾਂ ‘ਤੇ ਭੋਜਨ, ਕੱਪੜੇ, ਦਵਾਈਆਂ ਲੈ ਕੇ ਨਿਕਲੇ ਅਤੇ ਪਿੰਡ-ਪਿੰਡ ਜਾ ਕੇ ਸੇਵਾ ਕਰ ਰਹੇ ਹਨ। ਮੈਂ ਪੰਜਾਬ ਦੇ ਇਸ ਸੇਵਾ ਭਾਵ ਨੂੰ ਪ੍ਰਣਾਮ ਕਰਦਾ ਹਾਂ। ਪੀੜਤ ਮਨੁੱਖਤਾ ਦੀ ਸੇਵਾ ਹੀ ਭਗਵਾਨ ਦੀ ਸੱਚੀ ਭਗਤੀ ਹੈ। ਇਸ ਆਫ਼ਤ ਦੀ ਘੜੀ ਵਿੱਚ ਸਿਰਫ ਪੰਜਾਬ ਹੀ ਨਹੀਂ, ਬਲਕਿ ਨੇੜਲੇ ਸੂਬਿਆਂ ਦੇ ਲੋਕਾਂ ਨੇ ਵੀ ਮਦਦ ਲਈ ਹੱਥ ਵਧਾਏ ਹਨ। ਏਕਤਾ ਅਤੇ ਸੇਵਾ ਦਾ ਇਹੀ ਭਾਵ ਸਾਨੂੰ ਸਭ ਤੋਂ ਵੱਡੇ ਸੰਕਟ ਤੋਂ ਵੀ ਬਾਹਰ ਕੱਢਣ ਦੀ ਤਾਕਤ ਦਿੰਦਾ ਹੈ। ਅਸੀਂ ਇਸ ਸੰਕਟ ਤੋਂ ਵੀ ਪੰਜਾਬ ਦੇ ਲੋਕਾਂ ਨੂੰ ਪਾਰ ਲੈ ਜਾਵਾਂਗੇ।

Exit mobile version