‘ਦ ਖ਼ਾਲਸ ਬਿਊਰੋ : ਯੂਕਰੇਨ ਵਿੱਚ ਹਾਲੇ ਵੀ ਵੱਡੀ ਗਿਣਤੀ ਵਿੱਚ ਭਾਰਤੀ ਨਾਗਰਿਕ ਫਸੇ ਹੋਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ‘ਚ ਫਸੇ ਭਾਰਤੀ ਨਾਗਰਿਕਾਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ ਹੈ। ਯੁਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਦੀ ਸਹਾਇਤਾ ਲਈ ਮੋਦੀ ਸਰਕਾਰ ਦੇ ਕੇਂਦਰੀ ਮੰਤਰੀ ਯੂਕ੍ਰੇਨ ਦੇ ਗੁਆਂਢੀ ਦੇਸ਼ਾਂ ਵਿਚ ਜਾਣਗੇ । ਜਾਣਕਾਰੀ ਮੁਤਾਬਿਕ ਕੇਂਦਰੀ ਮੰਤਰੀ ਹਰਦੀਪ ਪੁਰੀ, ਜਯੋਤਿਰਾਦਿੱਤਿਆ ਸਿੰਧੀਆ, ਕਿਰਨ ਰਿਜਿਜੂ ਤੇ ਸਾਬਕਾ ਫੌਜ ਮੁਖੀ ਵੀਕੇ ਸਿੰਘ ਉੱਥੇ ਫਸੇ ਵਿਦਿਆਰਥੀਆਂ ਦੇ ਬਚਾਅ ਕਾਰਜ ਵਿੱਚ ਮਦਦ ਲਈ ਯੂਕਰੇਨ ਦੇ ਗੁਆਂਢੀ ਮੁਲਕਾਂ ਦਾ ਦੌਰਾ ਕਰਨਗੇ। ਇਹ ਮੰਤਰੀ ਭਾਰਤ ਦੇ ਵਿਸ਼ੇਸ਼ ਦੂਤ ਵਜੋਂ ਜਾ ਰਹੇ ਹਨ।