Punjab

ਤਲਵੰਡੀ ਸਾਬੋ ਪਾਵਰ ਪਲਾਂਟ ‘ਚ ਆਈ ਖਰਾਬੀ, ਯੂਨਿਟ ਬੰਦ

ਪੰਜਾਬ ਵਿੱਚ ਇਸ ਸਾਲ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਹਰ ਕੋਈ ਗਰਮੀ ਤੋਂ ਪਰੇਸ਼ਾਨ ਹੈ। ਇਸ ਦੇ ਨਾਲ ਹੀ ਬਠਿੰਡਾ ਤੋਂ ਪਰੇਸ਼ਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਤਲਵੰਡੀ ਸਾਬੋ ਪਾਵਰ ਪਲਾਂਟ ਦਾ ਤੀਜਾ ਯੂਨਿਟ ਖਰਾਬੀ ਆਉਣ ਕਾਰਨ ਬੰਦ ਹੋ ਗਿਆ ਹੈ। ਬੰਦ ਹੋਣ ਦਾ ਕਾਰਨ ਤਕਨੀਕੀ ਖਰਾਬੀ ਦੱਸਿਆ ਜਾ ਰਿਹਾ ਹੈ।  ਦੱਸਿਆ ਜਾ ਰਿਹਾ ਹੈ ਕਿ ਇਹ ਯੂਨਿਟ ਅੱਜ ਸਵੇਰੇ ਹੀ ਬੰਦ ਹੋਇਆ ਹੈ।

ਇਸ ਤੋਂ ਪਹਿਲਾਂ ਵੀ ਇਸ ਥਰਮਲ ਪਲਾਂਟ ਦਾ ਨੰਬਰ ਦੋ ਯੂਨਿਟ ਬੰਦ ਹੋ ਚੁੱਕਾ ਹੈ, ਜਿਸ ਨੂੰ ਜਲਦੀ ਹੀ ਠੀਕ ਕਰ ਲਿਆ ਗਿਆ ਹੈ।

ਤਲਵੰਡੀ ਸਾਬੋ ਪਾਵਰ ਪਲਾਂਟ ਦੇ ਅਧਿਕਾਰੀ ਨੇ ਦੱਸਿਆ ਕਿ ਯੂਨਿਟ ਨੰਬਰ ਵਿੱਚ ਤਕਨੀਕੀ ਖਰਾਬੀ ਆਈ ਹੈ, ਜਿਸ ਕਰਕੇ ਇਸ ਨੂੰ ਠੀਕ ਕਰਨ ਲਈ ਤਕਨੀਕੀ ਟੀਮ ਕੰਮ ਕਰ ਰਹੀ ਹੈ। ਇਸ ਦਾ ਹੱਲ ਲੱਭ ਕੇ ਇਸ ਨੂੰ ਵੀ ਜਲਦੀ ਚਾਲੂ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ –   ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਕੁੜੀ ‘ਤੇ 295-A ਦਾ ਪਰਚਾ ਹੋਇਆ ਦਰਜ