‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਨਾਈਟਿਡ ਅਕਾਲੀ ਦਲ ਚੰਡੀਗੜ੍ਹ ਦੀ ਇੱਕ ਮੀਟਿੰਗ ਦੌਰਾਨ ਅਹੁਦੇਦਾਰਾਂ ਦੀ ਚੋਣ ਕਰ ਲਈ ਗਈ ਹੈ। ਦਲ ਦੇ ਸਰਪ੍ਰਸਤ ਗੁਰਨਾਮ ਸਿੰਘ ਸਿੱਧੂ ਦੀ ਅਗਵਾਈ ਹੇਠ ਰਛਪਾਲ ਸਿੰਘ ਨੂੰ ਪ੍ਰਧਾਨ ਅਤੇ ਬਲਦੇਵ ਸਿੰਘ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ ਹੈ। ਦੂਜੇ ਅਹੁਦੇਦਾਰਾਂ ਵਿੱਚ ਸੁਭਾਸ਼ ਸਿੰਘ ਮਨੀਮਾਜਰਾ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
![](https://khalastv.com/wp-content/uploads/2022/06/4bd7aa65-fbab-4c64-b865-c324bc4826b6-701x1024.jpg)
ਮੀਟਿੰਗ ਤੋਂ ਬਾਅਦ ਇੱਕ ਫੈਸਲੇ ਰਾਹੀਂ ਪੰਜਾਬ ਦੀ ਰਾਜਧਾਨੀ ਨੂੰ ਹਰਿਆਣਾ ਦਾ ਬਰਾਬਰ ਹਿੱਸਾ ਦੇਣ ਦਾ ਵਿਰੋਧ ਕੀਤਾ ਗਿਆ ਅਤੇ ਨਾਲ ਹੀ ਕਿਹਾ ਗਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤਾ ਜਾ ਰਿਹਾ ਲਗਾਤਾਰ ਵਿਤਕਰਾ ਸਹਿਣ ਨਹੀਂ ਕੀਤਾ ਜਾਵੇਗਾ। ਚੰਡੀਗੜ੍ਹ ਵਿੱਚ ਪੰਜਾਬ ਦੇ ਹਿੱਸੇ ਨੂੰ ਖੋਰਾ ਲੱਗਣ ਦੀ ਚਿੰਤਾ ਵੀ ਪ੍ਰਗਟ ਕੀਤੀ ਗਈ।
![](https://khalastv.com/wp-content/uploads/2022/06/1-710x1024.jpg)
ਮੀਟਿੰਗ ਨੇ ਇੱਕ ਮਤਾ ਪਾਸ ਕਰਕੇ ਪੰਜਾਬ ਯੂਨੀਵਰਸਿਟੀ ਕੇਂਦਰ ਹਵਾਲੇ ਕਰਨ ਦੀ ਚਾਲ ਦਾ ਵਿਰੋਧ ਕੀਤਾ ਹੈ। ਦਲ ਵੱਲੋਂ ਚੰਡੀਗੜ੍ਹ ਵਿੱਚ ਪੰਜਾਬੀ ਲਾਗੂ ਕਰਾਉਣ ਅਤੇ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰਨ ਲਈ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ।