India

ਸੰਯੁਕਤ ਕਿਸਾਨ ਮੋਰਚਾ ਨੇ ਤਿੱਖਾ ਕੀਤਾ ਸੰਘਰਸ਼, 4 ਵੱਡੇ ਫੈਸਲੇ ਲਏ

‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨੀ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਅੱਜ ਕਈ ਅਹਿਮ ਫੈਸਲੇ ਕੀਤੇ ਹਨ। ਸੰਯੁਕਤ ਕਿਸਾਨ ਮੋਰਚਾ ਨੇ 12 ਫਰਵਰੀ ਤੋਂ ਰਾਜਸਥਾਨ ਦੇ ਸਾਰੇ ਰੋਡ ਟੋਲ ਪਲਾਜ਼ਾ ਟੋਲ ਮੁਕਤ ਕਰਨ ਦਾ ਐਲਾਨ ਕੀਤਾ ਹੈ। 14 ਫਰਵਰੀ ਨੂੰ ਪੁਲਵਾਮਾ ਹਮਲੇ ‘ਚ ਸ਼ਹੀਦ ਜਵਾਨਾਂ ਦੇ ਬਲੀਦਾਨ ਨੂੰ ਯਾਦ ਕਰਦਿਆਂ ਦੇਸ਼ ਭਰ ‘ਚ ਮੋਮਬੱਤੀ ਮਾਰਚ ਅਤੇ ਮਸ਼ਾਲਾਂ ਨਾਲ ਮੁਜ਼ਾਹਰੇ ਕੀਤੇ ਜਾਣਗੇ।

ਸੰਯੁਕਤ ਕਿਸਾਨ ਮੋਰਚਾ ਵੱਲੋਂ 16 ਫਰਵਰੀ ਨੂੰ ਸਰ ਛੋਟੂਰਾਮ ਦੀ ਜੈਅੰਤੀ ਮੌਕੇ ਦੇਸ਼ ਭਰ ‘ਚ ਕਿਸਾਨ ਇੱਕਜੁੱਟਤਾ ਦਿਖਾਉਣ ਦਾ ਫੈਸਲਾ ਕੀਤਾ ਗਿਆ ਹੈ। 18 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ‘ਚ ਰੇਲ ਰੋਕੋ ਪ੍ਰੋਗਰਾਮ ਕੀਤਾ ਜਾਵੇਗਾ।