Punjab

ਸਯੁੰਕਤ ਕਿਸਾਨ ਮੋਰਚਾ ਰਾਜਨੀਤਕ ਸੁਪਰੀਮ ਕੋਰਟ ਦੀ ਕਮੇਟੀ ਨਾਲ ਨਹੀਂ ਕਰੇਗਾ ਮੀਟਿੰਗ

ਬਿਉਰੋ ਰਿਪੋਰਟ – ਸਯੁੰਕਤ ਕਿਸਾਨ ਮੋਰਚੇ ਰਾਜਨੀਤਕ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਨਹੀਂ ਹੋਵੇਗਾ। ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਸਾਡੀ ਸ਼ੰਭੂ ਅਤੇ ਖਨੌਰੀ ਮੋਰਚੇ ਵਿਚ ਕੋਈ ਭੂਮਿਕਾ ਨਹੀਂ ਹੈ। ਇਸ ਕਰਕੇ ਉਹ ਕਮੇਟੀ ਨਾਲ ਗੱਲਬਾਤ ਨਹੀਂ ਕਰਨਗੇ। ਦੱਸ ਦੇਈਏ ਕਿ ਸੁਪਰਮੀ ਕੋਰਟ ਵੱਲੋਂ ਬਣਾਈ ਕਮੇਟੀ ਵੱਲੋਂ 3 ਜਨਵਰੀ ਨੂੰ ਮੀਟਿੰਗ ਬੁਲਾਈ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਦਾਅਵਾ ਕੀਤਾ ਗਿਆ ਸੀ ਕਿ ਇਸ ਮੀਟਿੰਗ ਵਿੱਚ ਸਯੁੰਕਤ ਕਿਸਾਨ ਮੋਰਚਾ ਦੇ ਆਗੂ ਸ਼ਾਮਲ ਹੋਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਜੋ ਪੱਤਰ ਆਇਆ ਹੈ, ਉਸ ਵਿੱਚ ਕਿਸਾਨਾਂ ਨੂੰ ਸੜਕਾਂ ਖੋਲ੍ਹਣ ਲਈ ਮਨਾਉਣ ਵਰਗੇ ਮੁੱਦੇ ਹਨ। ਜਦਕਿ ਇਹ ਵੀ ਗਲਤ ਹੈ ਕਿ ਕਿਸਾਨਾਂ ਵੱਲੋਂ ਸੜਕਾਂ ਜਾਮ ਕੀਤੀਆਂ ਗਈਆਂ ਹਨ, ਸਰਕਾਰ ਵੱਲੋਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਜਦੋਂਕਿ ਕਿਸਾਨਾਂ ਦੀਆਂ ਮੰਗਾਂ ਬਾਰੇ ਕੋਈ ਜ਼ਿਕਰ ਨਹੀਂ ਹੈ। ਅਜਿਹੇ ‘ਚ ਅਸੀਂ ਬੈਠਕ ‘ਚ ਨਾ ਜਾਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ – ਕੇਜਰੀਵਾਲ ਨੇ ਮੋਹਨ ਭਾਗਵਤ ਨੂੰ ਲਿਖੀ ਚਿੱਠੀ! ਪੁੱਛਿਆ ਵੱਡਾ ਸਵਾਲ