‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਕਰੇਨ ਦੇ ਵਿਦੇਸ਼ ਮੰਤਰੀ ਦਿਮਿਤਰੋ ਕੁਲੇਬਾ ਨੇ ਰੂਸ ਦੇ ਖ਼ਿਲਾਫ਼ ਅਮਰੀਕੀ ਪਾਬੰਦੀਆਂ ਦੀ ਤਾਰੀਫ਼ ਕਰਦਿਆਂ ਇਸਨੂੰ ਪਹਿਲਾਂ ਅਤੇ ਮਜ਼ਬੂਤ ਕਦਮ ਦੱਸਿਆ ਹੈ। ਕੁਲੇਬਾ ਨੇ ਕਿਹਾ ਕਿ ਅਮਰੀਕਾ ਨੇ ਹੋਰ ਜ਼ਿਆਦਾ ਹ ਥਿਆਰ ਦੇਣ ਦੀ ਸਹਾਇਤਾ ਦਾ ਵਾਅਦਾ ਕੀਤਾ ਹੈ। ਹਾਲਾਂਕਿ, ਉਨ੍ਹਾਂ ਨੇ ਇਹ ਵੀ ਕਿਹਾ ਕਿ ਯੂਕਰੇਨ ਆਪਣੀ ਜ਼ਮੀਨ ‘ਤੇ ਅਮਰੀਕੀ ਫ਼ੌਜੀਆਂ ਨੂੰ ਭੇਜਣ ਅਤੇ ਸਥਿਤੀ ਨੂੰ ਕੰਟਰੋਲ ਕਰਨ ਦੀ ਮੰਗ ਨਹੀਂ ਕਰ ਰਿਹਾ ਹੈ।