India International

U.N.S.C ਮੈਂਬਰਾਂ ਨੇ ਪਾਕਿ ਨੂੰ ਲਗਾਈ ਫਟਕਾਰ, ਪਹਿਲਗਾਮ ਹਮਲੇ ਦੀ ਕੀਤੀ ਨਿੰਦਾ

22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਨੇ ਭਾਰਤ-ਪਾਕਿਸਤਾਨ ਸੰਬੰਧਾਂ ਨੂੰ ਸਭ ਤੋਂ ਨੀਵੇਂ ਪੱਧਰ ’ਤੇ ਪਹੁੰਚਾ ਦਿੱਤਾ। ਪਾਕਿਸਤਾਨ ਦੀ ਬੇਨਤੀ ’ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਬੰਦ ਕਮਰੇ ਵਿਚ ਮੀਟਿੰਗ ਹੋਈ, ਜਿਸ ਵਿਚ ਪਾਕਿਸਤਾਨ ਅਲੱਗ-ਥਲੱਗ ਹੋ ਗਿਆ।

ਸੂਤਰਾਂ ਮੁਤਾਬਕ, ਮੀਟਿੰਗ ਵਿਚ ਪਾਕਿਸਤਾਨ ਦੇ ਭਾਰਤ ਵਿਰੁੱਧ ਬਿਰਤਾਂਤ ’ਤੇ ਸਵਾਲ ਉਠੇ ਅਤੇ ਉਸ ਦੇ ਝੂਠੇ (ਫਾਲਸ ਫਲੈਗ) ਦਾਅਵਿਆਂ ਨੂੰ ਰੱਦ ਕਰ ਦਿੱਤਾ ਗਿਆ। ਮੈਂਬਰ ਦੇਸ਼ਾਂ ਨੇ ਪਹਿਲਗਾਮ ਹਮਲੇ ਵਿਚ ਲਸ਼ਕਰ-ਏ-ਤਾਇਬਾ ਦੀ ਭੂਮਿਕਾ ’ਤੇ ਸਵਾਲ ਚੁੱਕੇ ਅਤੇ ਹਮਲੇ ਦੀ ਨਿੰਦਾ ਕੀਤੀ।

ਕੁਝ ਨੇ ਧਰਮ ਦੇ ਆਧਾਰ ’ਤੇ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਣ ਦਾ ਮੁੱਦਾ ਉਠਾਇਆ। ਪਾਕਿਸਤਾਨ ਦੇ ਮਿਜ਼ਾਈਲ ਪ੍ਰੀਖਣ ਨੂੰ ਭੜਕਾਊ ਕਰਾਰ ਦਿੱਤਾ ਗਿਆ। ਮੈਂਬਰ ਦੇਸ਼ਾਂ ਨੇ ਪਾਕਿਸਤਾਨ ਨੂੰ ਭਾਰਤ ਨਾਲ ਮੁੱਦੇ ਦੁਵੱਲੇ ਤੌਰ ’ਤੇ ਹੱਲ ਕਰਨ ਦੀ ਸਲਾਹ ਦਿੱਤੀ। ਪਾਕਿਸਤਾਨ ਦੀ ਮੌਜੂਦਾ ਸਥਿਤੀ ਨੂੰ ਅੰਤਰਰਾਸ਼ਟਰੀਕਰਨ ਕਰਨ ਦੀ ਕੋਸ਼ਿਸ਼ ਅਸਫਲ ਰਹੀ, ਜਿਸ ਨਾਲ ਉਸ ਦੀ ਕੂਟਨੀਤਕ ਹਾਰ ਸਪੱਸ਼ਟ ਹੋਈ।