India Khetibadi Punjab

ਬੇਮੌਸਮੇ ਮੀਂਹ: ਕੌਮੀ ਆਫਤ ਰਾਹਤ ਫੰਡ ’ਚੋਂ ਕਿਸਾਨਾਂ ਨੂੰ ਦਿੱਤੀ ਜਾਵੇਗੀ ਰਾਹਤ : ਨਰੇਂਦਰ ਸਿੰਘ ਤੋਮਰ

Agriculture Minister Narendra Singh Tomar

ਬੇਮੌਸਮੀ ਬਾਰਸ਼ ਕਾਰਨ ਵੱਡੀ ਗਿਣਤੀ ਸੂਬਿਆਂ ਵਿਚ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਸੂਬਾ ਸਰਕਾਰ ਆਪਣੇ ਪੱਧਰ ਉਤੇ ਕਿਸਾਨਾਂ ਦੀ ਵਿੱਤੀ ਮਦਦ ਲਈ ਕੰਮ ਕਰ ਰਹੀਆਂ ਹਨ।

ਇਸ ਦੌਰਾਨ ਕੇਂਦਰ ਸਰਕਾਰ ਨੇ ਵੀ ਕਿਸਾਨਾਂ ਦੀ ਮਦਦ ਲਈ ਹੱਥ ਵਧਾਇਆ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ( Agriculture Minister Narendra Singh Tomar) ਨੇ ਕਿਹਾ ਹੈ ਕਿ ਬੇਮੌਸਮੇ ਮੀਂਹ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਤੇ ਕੇਂਦਰ ਸਰਕਾਰ ਇਸ ਨੁਕਸਾਨ ਦਾ ਮੁਲਾਂਕਣ ਕਰਨ ਲਈ ਰਾਜਾਂ ਤੋਂ ਜਾਣਕਾਰੀ ਦੀ ਉਡੀਕ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਨੁਕਸਾਨ ਦਾ ਮੁਲਾਂਕਣ ਕਰਨ ਤੋਂ ਬਾਅਦ ਕੇਂਦਰੀ ਆਫਤ ਰਾਹਤ ਫੰਡ ਵਿਚੋਂ ਹੋਰ ਰਾਸ਼ੀ ਜਾਰੀ ਕੀਤੀ ਜਾਵੇਗੀ। ਤੋਮਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਮੌਸਮੇ ਮੀਂਹ ਕਾਰਨ ਯਕੀਨੀ ਤੌਰ ਉਤੇ ਫਸਲਾਂ ਦਾ ਨੁਕਸਾਨ ਹੋਇਆ ਹੈ।

ਸਰਵੇਖਣ ਚੱਲ ਰਿਹਾ ਹੈ ਤੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਅਸੀਂ ਰਾਜਾਂ ਤੋਂ ਜਾਣਕਾਰੀ ਦੀ ਉਡੀਕ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਕੋਲ ਸੂਬਾ ਆਫਤ ਰਾਹਤ ਫੰਡ ਹੈ ਜਿਸ ਦੀ ਵਰਤੋਂ ਉਹ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਕਰ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਕੋਲ ਸੂਬਾ ਆਫਤ ਰਾਹਤ ਫੰਡ ਹੈ ਜਿਸ ਦੀ ਵਰਤੋਂ ਉਹ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਕਰ ਸਕਦੀਆਂ ਹਨ। ਦੱਸ ਦਈਏ ਕਿ ਇਸ ਵਾਰ ਲੇਟ ਹੋਈ ਬਾਰਸ਼ ਨਾਲ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਪੰਜਾਬ ਸਣੇ ਕਈ ਰਾਜਾਂ ਵਿੱਚ ਫਸਲਾਂ ਨੁਕਸਾਨੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਵੀ ਗਿਰਦਾਵਰੀ ਦੇ ਹੁਕਮ ਦਿੱਤੇ ਹਨ।

ਦੱਸ ਦਈਏ ਕਿ ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਸ਼ ਨੇ ਝੋਨੇ ਦੀ ਫ਼ਸਲ ਦਾ ਕਾਫੀ ਨੁਕਸਾਨ ਕੀਤਾ ਹੈ। ਖੇਤਾਂ ਵਿੱਚ ਪਾਣੀ ਖੜ੍ਹ ਗਿਆ ਸੀ ਤੇ ਫਸਲਾਂ ਧਰਤਮੀ ਉੱਪਰ ਵਿੱਛ ਗਈਆਂ ਸੀ। ਇਸ ਕਾਰਨ ਝੋਨੇ ਦੀ ਅਗੇਤੀ ਕਿਸਮ 1509 ਦਾ ਭਾਰੀ ਨੁਕਸਾਨ ਹੋਇਆ ਸੀ। ਇਸ ਤੋਂ ਇਲਾਵਾ ਸਬਜ਼ੀਆਂ ਤੇ ਪਸ਼ੂਆਂ ਲਈ ਚਾਰੇ ਦਾ ਵੀ ਨੁਕਸਾਨ ਹੋਇਆ ਸੀ। ਪਾਣੀ ਵਿੱਚ ਡੁੱਬੇ ਝੋਨੇ ਦੀਆਂ ਮੁੰਜਰਾਂ ਪੁੰਗਰਨ ਲੱਗ ਗਈਆਂ ਸੀ।