‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਨੇ ਉੱਤਰਾਖੰਡ ਵਿਧਾਨ ਸਭਾ ਚੋਣਾਂ ਦੇ ਲ਼ਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਸੂਬੇ ਦੀ 70 ਵਿੱਚੋਂ 59 ਸੀਟਾਂ ਉੱਤੇ ਆਪਣੇ ਉਮੀਦਵਾਰ ਐਲਾਨੇ ਹਨ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਊਧਮ ਸਿੰਘ ਨਗਰ ਜ਼ਿਲ੍ਹੇ ਦੀ ਆਪਣੀ ਪਹਿਲਾਂ ਦੀ ਖਟੀਮਾ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ। ਉੱਤਰਾਖੰਡ ਵਿੱਚ 14 ਫਰਵਰੀ ਨੂੰ ਇੱਕ ਹੀ ਪੜਾਅ ਵਿੱਚ ਵੋਟਾਂ ਪੈਣਗੀਆਂ। ਨਤੀਜਿਆਂ ਦਾ ਐਲਾਨ 10 ਮਾਰਚ ਨੂੰ ਕੀਤਾ ਜਾਵੇਗਾ।
