The Khalas Tv Blog India UP : ਬੀਜੇਪੀ ਨੇ ਚੋਣ ਪ੍ਰਚਾਰ ਲਈ 30 ਲੀਡਰਾਂ ਦੀ ਲਿਸਟ ਕੀਤੀ ਜਾਰੀ
India

UP : ਬੀਜੇਪੀ ਨੇ ਚੋਣ ਪ੍ਰਚਾਰ ਲਈ 30 ਲੀਡਰਾਂ ਦੀ ਲਿਸਟ ਕੀਤੀ ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰ ਪ੍ਰਦੇਸ਼ ਚੋਣਾਂ ਦੇ ਪਹਿਲੇ ਪੜਾਅ ਦੇ ਚੋਣ ਪ੍ਰਚਾਰ ਲਈ 30 ਨੇਤਾਵਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਜੋ ਭਾਜਪਾ ਲਈ ਪ੍ਰਚਾਰ ਕਰਨਗੇ। ਇਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ, ਸੰਸਦ ਮੈਂਬਰ ਹੇਮਾ ਮਾਲਿਨੀ, ਯੋਗੀ ਆਦਿੱਤਿਆਨਾਥ ਸਮੇਤ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਦੇ ਨਾਂ ਸ਼ਾਮਲ ਹਨ।

ਉੱਤਰ ਪ੍ਰਦੇਸ਼ ਵਿੱਚ 10 ਫਰਵਰੀ ਤੋਂ ਵੋਟਿੰਗ ਸ਼ੁਰੂ ਹੋ ਰਹੀ ਹੈ, ਸੱਤ ਪੜਾਵਾਂ ਵਿੱਚ ਵੋਟਿੰਗ ਦੀ ਪ੍ਰਕਿਰਿਆ ਪੂਰੀ ਹੋਵੇਗੀ ਅਤੇ 10 ਮਾਰਚ ਨੂੰ ਚੋਣਾਂ ਦੇ ਨਤੀਜੇ ਆਉਣਗੇ। ਹਾਲ ਹੀ ਵਿੱਚ ਭਾਜਪਾ ਨੇ 107 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ਅਤੇ ਰਾਜ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਗੋਰਖਪੁਰ ਸੀਟ ਤੋਂ ਚੋਣ ਲੜਨਗੇ।

Exit mobile version